ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਲਖਬੀਰ ਲੰਡਾ ਗੈਂਗ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

05/16/2024 6:47:20 PM

ਰੂਪਨਗਰ (ਵੈੱਬ ਡੈਸਕ)- ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਐੱਸ. ਏ. ਐੱਸ. ਨਗਰ (ਰੂਪਨਗਰ) ਪੁਲਸ ਵੱਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਉਰਫ਼ ਜੱਸਲ ਦੇ ਦੋ ਸਾਥੀ ਅਜੈਪਾਲ ਅਤੇ ਸ਼ਰਨ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਗਿਆ ਹੈ।

ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 7 ਨਾਜਾਇਜ਼ ਹਥਿਆਰ, ਸਮੇਤ 20 ਜਿੰਦਾ ਰੌਂਦ ਬਰਾਮਦ ਕੀਤੇ ਹਨ। ਪੁੱਛਗਿੱਛ ਵਿਚ ਖੁਲਾਸਾ ਹੋਇਆ ਹੈ ਕਿ ਸੰਨੀ ਲੰਡਾ ਗੈਂਗ ਦਾ ਮੁੱਖ ਹਥਿਆਰ ਸਪਲਾਇਰ ਸੀ। ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ। ਪੰਜਾਬ ਪੁਲਸ ਦੀਆਂ ਟੀਮਾਂ ਖ਼ਰੀਦ ਅਤੇ ਸਪਲਾਈ ਲੜੀ ਦੀ ਪਛਾਣ ਕਰਨ ਲਈ ਪੂਰੀ ਕੋਸ਼ਿਸ਼ਾਂ ਕਰ ਰਹੀਆਂ ਹਨ ਤਾਂ ਜੋ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਹਾਦਸਾ, ਭਰਾ ਦੀਆਂ ਅੱਖਾਂ ਸਾਹਮਣੇ ਹੋਈ ਭੈਣ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News