ਬੱਸ ਤੇ ਐਕਟਿਵਾ ਦੀ ਭਿਆਨਕ ਟੱਕਰ, ਉੱਡੇ ਵਾਹਨਾਂ ਦੇ ਪਰਖੱਚੇ, ਦੋ ਦੀ ਦਰਦਨਾਕ ਮੌਤ

Monday, Oct 07, 2024 - 12:30 PM (IST)

ਬੱਸ ਤੇ ਐਕਟਿਵਾ ਦੀ ਭਿਆਨਕ ਟੱਕਰ, ਉੱਡੇ ਵਾਹਨਾਂ ਦੇ ਪਰਖੱਚੇ, ਦੋ ਦੀ ਦਰਦਨਾਕ ਮੌਤ

ਜਲੰਧਰ (ਮਹੇਸ਼)- ਹੁਸ਼ਿਆਰਪੁਰ ਰੋਡ ’ਤੇ ਪਿੰਡ ਜੌਹਲਾਂ ਦੇ ਸਵਾਗਤੀ ਗੇਟ ਨੇੜੇ ਐਤਵਾਰ ਰਾਤ ਨੂੰ ਨਰਵਾਲ ਕੰਪਨੀ ਦੀ ਬੱਸ ਦੀ ਟੱਕਰ ਨਾਲ ਐਕਟਿਵਾ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਰਾਮਾ ਮੰਡੀ ਤੋਂ ਆਰਮੀ ਕੈਂਪ ਵੱਲ ਜਾ ਰਹੇ ਸਨ ਕਿ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ’ਤੇ ਹੀ ਬੱਸ ਛੱਡ ਕੇ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ (39) ਪੁੱਤਰ ਸਵ. ਗੁਰਦੀਪ ਸਿੰਘ ਨਿਵਾਸੀ ਨਿਊ ਗਣੇਸ਼ ਨਗਰ ਜਲੰਧਰ ਅਤੇ ਰਾਜਿੰਦਰ ਕੁਮਾਰ (44) ਪੁੱਤਰ ਜੋਗਿੰਦਰ ਪਾਲ ਨਿਵਾਸੀ ਸ਼ਿਵਾ ਜੀ ਪਾਰਕ ਬਸਤੀ ਦਾਨਿਸ਼ਮੰਦਾਂ ਜਲੰਧਰ ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦੇ ਹੀ ਸਾਥੀ ਕਰਮਚਾਰੀਆਂ ਸਮੇਤ ਮੌਕੇ ’ਤੇ ਪਹੁੰਚੇ ਐੱਸ. ਐੱਚ. ਓ. ਪਤਾਰਾ ਹਰਦੇਵਪ੍ਰੀਤ ਸਿੰਘ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਗੁਰਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ ਰਾਜਿੰਦਰ ਕੁਮਾਰ ਨੇ ਜੌਹਲ ਹਸਪਤਾਲ ਵਿਚ ਜਾ ਕੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਮੋਬਾਇਲ ਸ਼ੋਅਰੂਮ ਖੁੱਲ੍ਹਦੇ ਸਾਰ ਹੀ ਚਲਾ 'ਤੀਆਂ ਤਾਬੜਤੋੜ ਗੋਲ਼ੀਆਂ

ਐੱਸ. ਐੱਚ. ਓ. ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਫਰਾਰ ਬੱਸ ਚਾਲਕ ਖਿਲਾਫ ਥਾਣਾ ਪਤਾਰਾ ਵਿਚ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਤੱਖਦ੍ਰਸ਼ੀਆਂ ਅਨੁਸਾਰ ਬੱਸ ਚਾਲਕ ਦੀ ਗ਼ਲਤੀ ਦੇ ਕਾਰਨ ਇਹ ਹਾਦਸਾ ਹੋਇਆ ਹੈ। ਗੁਰਦੀਪ ਸਿੰਘ ਅਤੇ ਰਾਜਿੰਦਰ ਕੁਮਾਰ ਦੀਆਂ ਲਾਸ਼ਾਂ ਸਿਵਲ ਹਸਪਤਾਲ ਵਿਚ ਭੇਜ ਦਿੱਤੀਆਂ ਗਈਆਂ ਹਨ। ਸੋਮਵਾਰ ਸਵੇਰੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਗੂੰਜੇ ਵੈਣ, ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ, ਦੋਹਾਂ ਦਾ ਰੱਖਿਆ ਸੀ ਵਿਆਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News