ਜਲੰਧਰ 'ਚ ਭਿਆਨਕ ਸੜਕ ਹਾਦਸਾ, ਬੱਸ ਤੇ ਟੈਂਪੂ ਵਿਚਾਲੇ ਜ਼ਬਰਦਸਤ ਟੱਕਰ, ਔਰਤ ਸਮੇਤ ਦੋ ਦੀ ਮੌਤ

Thursday, May 23, 2024 - 11:30 AM (IST)

ਜਲੰਧਰ 'ਚ ਭਿਆਨਕ ਸੜਕ ਹਾਦਸਾ, ਬੱਸ ਤੇ ਟੈਂਪੂ ਵਿਚਾਲੇ ਜ਼ਬਰਦਸਤ ਟੱਕਰ, ਔਰਤ ਸਮੇਤ ਦੋ ਦੀ ਮੌਤ

ਜਲੰਧਰ (ਮਹੇਸ਼)– ਸ਼ਾਹਕੋਟ ਤੋਂ ਮੋਗਾ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਅਤੇ ਪਿੰਡ ਪਰਜੀਆਂ ਕਲਾਂ ਤੋਂ ਆ ਰਹੇ ਸਵਾਰੀਆਂ ਨਾਲ ਭਰੇ ਟੈਂਪੂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ 1 ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿਚ 6 ਔਰਤਾਂ ਅਤੇ 1 ਬੱਚੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀਆਂ ਗਈਆਂ।

PunjabKesari

ਬੀਤੇ ਦਿਨ ਸ਼ਾਹਕੋਟ ਵਿਚ ਮੋਗਾ ਰੋਡ ’ਤੇ ਨੈਸ਼ਨਲ ਹਾਈਵੇਅ ਸਰਵਿਸ ਲੇਨ ’ਤੇ ਹੋਏ ਉਕਤ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਸੀ ਅਤੇ ਹਾਦਸਾਗ੍ਰਸਤ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕਾਂ ਦੀ ਪਛਾਣ ਕਮਲਜੀਤ ਕੌਰ ਪਤਨੀ ਲਾਲ ਚੰਦ ਵਾਸੀ ਫਾਜ਼ਲਵਾਲ ਅਤੇ ਟੈਂਪੂ ਚਾਲਕ ਚੇਤ ਰਾਮ ਪੁੱਤਰ ਤਾਰਾ ਰਾਮ ਵਾਸੀ ਪਿੰਡ ਨਾਰੰਗਪੁਰ ਹੰਸੀ ਵਜੋਂ ਹੋਈ।

PunjabKesari

ਇਹ ਵੀ ਪੜ੍ਹੋ-ਖਹਿਰਾ ਦੇ ਪ੍ਰਵਾਸੀਆਂ ਵਾਲੇ ਬਿਆਨ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਕਿਹਾ-ਇਹ ਪਾਰਟੀ ਦਾ ਵਿਊ ਨਹੀਂ

ਜ਼ਖ਼ਮੀਆਂ ਵਿਚ ਕ੍ਰਿਸ਼ਨਾ ਦੇਵੀ ਪਤਨੀ ਜਸਬੀਰ ਸਿੰਘ ਵਾਸੀ ਪਿੰਡ ਪਰਜੀਆਂ ਕਲਾਂ, ਬਾਨੋ ਪਤਨੀ ਜੀਤ ਸਿੰਘ ਵਾਸੀ ਪਿੰਡ ਹਥਿਆਣਾ, ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਨਾਰੰਗਪੁਰ, ਹਰਦੀਸ਼ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਪਿੰਡ ਨਾਰੰਗਪੁਰ, ਲਖਵਿੰਦਰ ਸਿੰਘ ਪਤਨੀ ਨਿਰਮਲ ਸਿੰਘ ਵਾਸੀ ਪਿੰਡ ਰੌਂਤਾ, ਅਮਰਜੀਤ ਕੌਰ ਪਤਨੀ ਗੁਰਨਾਮ ਸਿੰਘ ਆਦਿ ਹਸਪਤਾਲ ਵਿਚ ਇਲਾਜ ਅਧੀਨ ਹਨ। ਪੁਲਸ ਵੱਲੋਂ ਕਬਜ਼ੇ ਵਿਚ ਲਈ ਗਈ ਪੰਜਾਬ ਰੋਡਵੇਜ਼ ਦੀ ਬੱਸ ਨੂੰ ਪਵਨ ਕੁਮਾਰ ਪੁੱਤਰ ਰਤਨ ਲਾਲ ਵਾਸੀ ਮੁਹੱਲਾ ਗੋਪਾਲ ਨਗਰ ਜ਼ਿਲਾ ਗੁਰਦਾਸਪੁਰ ਚਲਾ ਰਿਹਾ ਸੀ। ਉਸ ਖ਼ਿਲਾਫ਼ ਥਾਣਾ ਸ਼ਾਹਕੋਟ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਸਰਕਾਰੀ ਹਸਪਤਾਲ ਸ਼ਾਹਕੋਟ ਵਿਚ ਭਰਤੀ ਕਰਵਾਏ ਗਏ ਜ਼ਖ਼ਮੀਆਂ ਨੂੰ ਮੁੱਢਲਾ ਟ੍ਰੀਟਮੈਂਟ ਦੇ ਕੇ ਜਲੰਧਰ ਰੈਫਰ ਕਰ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ-  ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਦਸੂਹਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਪਾਣੀ 'ਚ ਡੁੱਬਣ ਨਾਲ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News