ਲੂ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ

06/20/2018 5:57:16 AM

ਫਗਵਾੜਾ, (ਜਲੋਟਾ)-ਫਗਵਾੜਾ ਵਿਚ ਲੂ ਲੱਗਣ ਨਾਲ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਸਿਲਸਿਲੇ ਵਿਚ ਪਿੰਡ ਸਾਹਨੀ ਦੇ ਕੋਲ ਮੋਟਰਸਾਈਕਲ ਸਵਾਰ ਵਿਅਕਤੀ ਜਸਵੀਰ ਸਿੰਘ ਵਾਸੀ ਪਿੰਡ ਘੁੰਮਣਾ ਦੀ ਸੰਭਾਵਿਤ ਲੂ ਲੱਗਣ ਨਾਲ ਮੌਤ ਹੋ ਗਈ। ਥਾਣਾ ਰਾਵਲਪਿੰਡੀ ਦੀ ਪੁਲਸ ਨੇ ਦੱਸਿਆ ਕਿ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ ਪਰ ਜਿਨ੍ਹਾਂ ਹਾਲਾਤ ਵਿਚ ਮੌਤ ਹੋਈ ਹੈ, ਉਸ ਦਾ ਅਜੇ ਤੱਕ ਹੋਈ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਮ੍ਰਿਤਕ ਜਸਵੀਰ ਸਿੰਘ ਲੂ ਦਾ ਸ਼ਿਕਾਰ ਬਣਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਸਬੰਧੀ ਪੁਲਸ ਨੇ ਧਾਰਾ 174 ਸੀ. ਆਰ. ਪੀ. ਸੀ. ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਇਸੇ ਤਰ੍ਹਾਂ ਫਗਵਾੜਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1 'ਤੇ ਇਕ ਅਣਪਛਾਤੇ ਵਿਅਕਤੀ ਦੀ ਕਥਿਤ ਤੌਰ 'ਤੇ ਲੂ ਲੱਗਣ ਨਾਲ ਮੌਤ ਹੋ ਗਈ। ਪੁਲਸ ਚੌਕੀ ਰੇਲਵੇ ਚੌਕੀ ਫਗਵਾੜਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਭੇਜ ਸਿੰਘ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਧਾਰਾ 174 ਸੀ. ਆਰ. ਪੀ. ਸੀ. ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News