ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ''ਚ ਦੋ ਵਿਅਕਤੀਆਂ ਨੂੰ 10-10 ਸਾਲ ਦੀ ਸਜ਼ਾ
Monday, Jan 22, 2018 - 05:43 AM (IST)

ਮਾਨਸਾ, (ਜੱਸਲ)- ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ 'ਚ ਜ਼ਿਲਾ ਮਾਨਸਾ ਦੀ ਇਕ ਅਦਾਲਤ ਵੱਲੋਂ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਮਾਨਸਾ ਦੀ ਪੁਲਸ ਨੇ 12 ਦਸੰਬਰ 2014 ਨੂੰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਗੁਰਮੇਜ ਸਿੰਘ ਅਤੇ ਸੋਨੂੰ ਵਾਸੀਆਨ ਪਿੰਡ ਮਹਿਮੜਾ, ਜ਼ਿਲਾ ਫਤਿਹਬਾਦ ਨੂੰ 2380 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਨੰਬਰ 149 ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਮਾਣਯੋਗ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਉਕਤ ਦੋਵਾਂ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦਾ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ 10-10 ਸਾਲ ਦੀ ਸਜ਼ਾ ਅਤੇ ਇਕ-ਇਕ ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀਆਂ ਨੂੰ ਛੇ-ਛੇ ਮਹੀਨੇ ਹੋਰ ਜੇਲ 'ਚ ਗੁਜ਼ਾਰਨੇ ਪੈਣਗੇ।