ਪੰਜਾਬ: PRTC ਬੱਸ ਦੀ ਲਪੇਟ ''ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ

Tuesday, May 05, 2026 - 04:15 PM (IST)

ਪੰਜਾਬ: PRTC ਬੱਸ ਦੀ ਲਪੇਟ ''ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ

ਗੁਰਦਾਸਪੁਰ (ਹਰਮਨ)- ਬੀਤੀ ਰਾਤ ਤਿੱਬੜੀ ਰੋਡ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਰਾਤ ਕਰੀਬ 10:00 ਤੋਂ 10:30 ਵਜੇ ਦੇ ਦਰਮਿਆਨ ਪੀ.ਆਰ.ਟੀ.ਸੀ. ਦੀ ਬੱਸ ਅਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਚਕਾਰ ਹੋਇਆ। ਮ੍ਰਿਤਕਾਂ ਦੀ ਪਛਾਣ ਸੁਰਿੰਦਰ ਪਾਲ (ਉਮਰ ਕਰੀਬ 45 ਸਾਲ) ਅਤੇ ਸਾਜਨ(ਉਮਰ ਕਰੀਬ 26-27 ਸਾਲ) ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਲੱਖੋਵਾਲ ਦੇ ਰਹਿਣ ਵਾਲੇ ਸਨ ਅਤੇ ਆਪਸ ਵਿੱਚ ਰਿਸ਼ਤੇਦਾਰ ਸਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਚਸ਼ਮਦੀਦਾਂ ਅਨੁਸਾਰ, ਨੌਜਵਾਨ ਆਪਣੇ ਕੰਮ ਤੋਂ ਵਾਪਸ ਆ ਰਹੇ ਸਨ। ਜਦੋਂ ਉਹ ਤਿੱਬੜੀ ਰੋਡ 'ਤੇ ਗੇਟ ਨੰਬਰ 1 ਦੇ ਸਾਹਮਣੇ ਪਹੁੰਚੇ, ਤਾਂ ਸਾਹਮਣੇ ਤੋਂ ਆ ਰਹੀ ਚੰਡੀਗੜ੍ਹ ਡਿਪੂ ਦੀ ਪੀ.ਆਰ.ਟੀ.ਸੀ. ਬੱਸ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ

ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਉਹ ਗਲਤ ਦਿਸ਼ਾ ਤੋਂ ਆ ਰਹੀ ਸੀ। ਟੱਕਰ ਇੰਨੀ ਜ਼ਬਰਦਸਤ ਹੋਈ ਕਿ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਜਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਅਜੇ ਕੁਆਰਾ ਸੀ। ਸੁਰਿੰਦਰ ਪਾਲ ਵਿਆਹਿਆ ਹੋਇਆ ਸੀ ਅਤੇ ਉਸਦੇ ਛੋਟੇ ਬੱਚੇ ਹਨ। ਇਸ ਹਾਦਸੇ ਨੇ ਹੱਸਦੇ-ਵੱਸਦੇ ਪਰਿਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਮ੍ਰਿਤਕਾਂ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਸਰਕਾਰੀ ਬੱਸਾਂ ਦੇ ਡਰਾਈਵਰ ਸਮੇਂ ਦੀ ਪਾਬੰਦੀ ਦੇ ਚੱਕਰ ਵਿੱਚ ਬੱਸਾਂ ਨੂੰ ਬਹੁਤ ਤੇਜ਼ ਭਜਾਉਂਦੇ ਹਨ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀ ਬੱਸ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਰਾਤ ਦੇ ਸਮੇਂ ਬੱਸਾਂ ਦੀ ਰਫ਼ਤਾਰ 'ਤੇ ਨਕੇਲ ਕਸੀ ਜਾਵੇ। ਪੀੜਤ ਪਰਿਵਾਰਾਂ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News