ਦੋ ਮਾਮਲਿਆਂ ''ਚ ਦੋ ਲੋਕਾਂ ਨੂੰ ਸ਼ਰਾਬ ਸਮੇਤ ਕੀਤਾ ਕਾਬੂ

Monday, Oct 16, 2017 - 07:17 AM (IST)

ਤਲਵੰਡੀ ਸਾਬੋ, (ਮੁਨੀਸ਼) ਪੰਜਾਬ ਪੁਲਸ ਵੱਲੋਂ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਹਰਿਆਣਾ ਦੀ ਸ਼ਰਾਬ ਸਣੇ ਦੋ ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਪੁਲਸ ਦੇ ਹੌਲਦਾਰ ਸੁਰਜੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪਾ ਮਾਰ ਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਦਮ ਕੀਤੀ। ਪੁਲਸ ਨੇ ਕਥਿਤ ਮੁਲਜ਼ਮ ਪਰਮਜੀਤ ਸਿੰਘ ਵਾਸੀ ਤਲਵੰਡੀ ਸਾਬੋ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂਕਿ ਦੂਜੇ ਮਾਮਲੇ 'ਚ ਸੀਗੋਂ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਨਾਕੇ ਦੌਰਾਨ ਇਕ ਵਿਅਕਤੀ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ। ਪੁਲਸ ਨੇ ਕਥਿਤ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਵਾਸੀ ਸੇਖਪੁਰਾ ਵਜੋਂ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।


Related News