ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਦੋ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ

Saturday, Apr 22, 2023 - 06:14 PM (IST)

ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਦੋ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ

ਰੂਪਨਗਰ (ਚੋਵੇਸ਼ ਲਟਾਵਾ, ਵਿਜੇ)-ਰੂਪਨਗਰ ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ਼ ਰਵੀ ਬਲਾਚੌਰੀਆ ਅਤੇ ਇਸ ਗੈਂਗ ਦੇ ਹੀ ਇਕ ਗੁਰਗੇ ਰੋਹਿਤ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਤੌਲਾਂ 0.32 ਬੋਰ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਰਾਹੀਂ ਹੋਰ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਰੂਪਨਗਰ ਵਿਵੇਕ ਐੱਸ. ਸੋਨੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੈਰ ਸਮਾਜੀ ਅਨਸਰਾਂ ਗੈਂਗਸਟਰਾਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਪੀ. ਪੀ. ਐੱਸ, ਕਪਤਾਨ ਪੁਲਸ (ਡਿਟੈਕਟਿਵ) ਮਨਵਿੰਦਰ ਬੀਰ ਸਿੰਘ ਅਤੇ ਪੀ. ਪੀ. ਐੱਸ. ਉੱਪ ਕਪਤਾਨ ਪੁਲਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ, ਰੂਪਨਗਰ ਦੀ ਅਗਵਾਈ ਹੇਠ ਸੀ. ਆਈ. ਏ. ਇੰਚਾਰਜ ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਉਰਫ਼ ਰਵੀ ਬਲਾਚੌਰੀਆ ਅਤੇ ਇਸੇ ਗੈਂਗ ਦੇ ਹੀ ਇਕ ਹੋਰ ਸਾਥੀ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਇਨ੍ਹਾਂ ਕੋਲੋਂ 06 ਮਾਰੂ ਹਥਿਆਰਾਂ ਪਿਸਤੌਲਾਂ, .32 ਬੋਰ ਸਮੇਤ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਕਪੂਰਥਲਾ ਦੀ ਹਰਕਮਲ ਕੌਰ ਨੇ ਇੰਗਲੈਂਡ 'ਚ ਗੱਡੇ ਸਫ਼ਲਤਾ ਦੇ ਝੰਡੇ, ਰੌਸ਼ਨ ਕੀਤਾ ਪੰਜਾਬ ਦਾ ਨਾਂ

ਉਨ੍ਹਾਂ ਨੇ ਦੱਸਿਆ ਕਿ 17 ਫਰਵਰੀ 2023 ਨੂੰ ਰੂਪਨਗਰ ਪੁਲਸ ਨੂੰ ਕਾਫ਼ੀ ਅਹਿਮ ਸਫ਼ਲਤਾ ਹਾਸਲ ਹੋਈ ਸੀ, ਜਿਸ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਵਿਸ਼ਾਲ ਵਰਮਾ ਤੋਂ ਸਕੀਮ ਨੰਬਰ 02 ਇੰਪਰੂਵਮੈਂਟ ਟਰੱਸਟ ਨੇੜੇ ਦਾਣਾ ਮੰਡੀ ਫਗਵਾੜਾ ਰੋਡ, ਮਾਡਲ ਟਾਊਨ ਹੁਸ਼ਿਆਰਪੁਰ ਨੂੰ 9 ਮਾਰੂ ਹਥਿਆਰਾਂ ਅਤੇ 20 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਦੀ ਤਫ਼ਤੀਸ਼ ਦੌਰਾਨ ਪਿਛਲੀਆਂ ਗਤੀਵਿਧੀਆਂ ਨੂੰ ਟਰੈਕ ਕਰਦੇ ਹੋਏ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜ਼ਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਉਰਫ ਰਵੀ ਬਲਾਚੌਰੀਆ ਨੂੰ ਮੁਕੱਦਮੇ ’ਚ ਬਤੌਰ ਦੋਸ਼ੀ ਨਾਮਜਦ ਕਰਕੇ ਅੰਮ੍ਰਿਤਸਰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ’ਤੇ ਲਿਆ ਕੇ ਪੁੱਛਗਿੱਛ ਉਪਰੰਤ ਖ਼ਤਰਨਾਕ ਗੈਂਗਸਟਰ ਸੰਦੀਪ ਉਰਫ਼ ਰਵੀ ਬਲਾਚੋਰੀਆ ਪਾਸੋਂ 5 ਮਾਰੂ ਹਥਿਆਰ ਪਿਸਟਲ 0.32 ਬੋਰ ਸਮੇਤ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਸੰਦੀਪ ਉਰਫ਼ ਰਵੀ ਬਲਾਚੌਰੀਆ ਗਰੁੱਪ ਦੇ ਹੀ ਇਕ ਹੋਰ ਗੁਰਗੇ ਰੋਹਿਤ ਵਾਸੀ ਨੂੰ ਗ੍ਰਿਫ਼ਤਾਰ ਕਰਕੇ ਇਸ ਪਾਸੋਂ 1 ਪਿਸਤੌਲ 0.32 ਬੋਰ ਸਮੇਤ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਜਿਸ ਸਬੰਧੀ ਮੁਕੱਦਮਾ ਨੰਬਰ 25 ਮਿਤੀ 21.04 2023 ਅਧ 25/54/59 ਆਰਮਜ਼ ਐਕਟ ਥਾਣਾ ਸਿਟੀ ਮੋਰਿੰਡਾ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News