ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

Tuesday, Aug 01, 2017 - 12:10 AM (IST)

ਬਟਾਲਾ,   (ਸੈਂਡੀ)-  ਐੱਸ. ਐੱਸ. ਪੀ. ਬਟਾਲਾ ਦੀਆਂ ਸਖ਼ਤ ਹਦਾਇਤਾਂ 'ਤੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਚੌਧਰੀਵਾਲ ਵਿਖੇ ਨਾਕਾਬੰਦੀ ਦੌਰਾਨ ਇਕ ਸਕੂਟਰੀ 'ਤੇ ਆ ਰਹੇ ਵਿਅਕਤੀ ਨੂੰ ਰੋਕਿਆ ਤੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 30,000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਕਤ ਵਿਅਕਤੀ ਦੀ ਪਛਾਣ ਗੁਰਪਾਲ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਭੱਗਤੂਪੁਰ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਸੇਖਵਾਂ ਦੇ ਏ. ਐੱਸ. ਆਈ. ਵਿਜੇ ਕੁਮਾਰ ਨੇ ਪਿੰਡ ਦੁਨੀਆਂ ਵਿਖੇ ਨਾਕਾਬੰਦੀ ਦੌਰਾਨ ਸਿਕੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਮਨੋਹਰਪੁਰ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਕਤ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।


Related News