ਰੂਪਨਗਰ ਵਿਖੇ ਕਮਿਸ਼ਨਰ ਦਫ਼ਤਰ ’ਚ ਸੁਪਰਡੈਂਟ ਨੂੰ ਜ਼ਖ਼ਮੀ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ

Sunday, Nov 05, 2023 - 01:09 PM (IST)

ਰੂਪਨਗਰ ਵਿਖੇ ਕਮਿਸ਼ਨਰ ਦਫ਼ਤਰ ’ਚ ਸੁਪਰਡੈਂਟ ਨੂੰ ਜ਼ਖ਼ਮੀ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ

ਰੂਪਨਗਰ (ਵਿਜੇ)-ਸਥਾਨਕ ਕਮਿਸ਼ਨਰ ਦਫ਼ਤਰ ’ਚ ਬੀਤੇ ਦਿਨੀਂ ਹੋਏ ਲੜਾਈ-ਝਗੜੇ ’ਚ ਜ਼ਖ਼ਮੀ ਸੁਪਰਡੈਂਟ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਪੁਲਸ ਨੇ ਇਸ ਮਾਮਲੇ ’ਚ ਮੁਲਜ਼ਮ ਸੁਰਿੰਦਰ ਕੁਮਾਰ ਪੁੱਤਰ ਪ੍ਰੀਤਮ ਚੰਦ ਵਾਸੀ ਪਿੰਡ ਥਾਂਦੀਆਂ ਥਾਣਾ ਸਦਰ ਬੰਗਾ ਅਤੇ ਕੁਲਵਿੰਦਰ ਸਿੰਘ ਪੁੱਤਰ ਚਿੰਤਾ ਸਿੰਘ ਵਾਸੀ ਪਿੰਡ ਪੂਨੀਆ ਥਾਣਾ ਸਿਟੀ ਬੰਗਾ ਜ਼ਿਲ੍ਹਾ ਨਵਾਂਸ਼ਹਿਰ ’ਤੇ ਪਰਚਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰੋਪੜ ’ਚ ਕਮਿਸ਼ਨਰ ਦਫ਼ਤਰ ’ਚ ਤਾਇਨਾਤ ਇਕ ਸੁਪਰਡੈਂਟ ’ਤੇ ਡਿਊਟੀ ਦੌਰਾਨ 2 ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਜ਼ਖ਼ਮੀ ਸੁਪਰਡੈਂਟ ਗੁਰਸ਼ਰਨ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਸੈਕਟਰ 32 ਰੈਫਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਹੋਟਲ 'ਚ ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਮਾਮੂਲੀ ਗੱਲ ਨੂੰ ਲੈ ਕੇ ਪਿਆ ਖਿਲਾਰਾ

ਦੱਸਣਯੋਗ ਹੈ ਕਿ ਉਕਤ ਵਿਅਕਤੀ ਖ਼ੁਦ ਨੂੰ ਪੱਤਰਕਾਰ ਦੱਸ ਰਿਹਾ ਸਨ, ਜੋ ਬੰਗਾ ਦਾ ਰਹਿਣ ਵਾਲਾ ਹਨ ਜੋ ਇਕ ਸ਼ਿਕਾਇਤ ਸਬੰਧੀ ਜਾਣਕਾਰੀ ਲੈਣ ਆਏ ਸਨ ਅਤੇ ਇਸ ਦੌਰਾਨ ਦਫ਼ਤਰ ਦੀ ਵੀਡੀਓ ਬਣਾਉਣ ਲੱਗੇ। ਜਦ ਉਨ੍ਹਾਂ ਨੇ ਇਸ ਸਬੰਧੀ ਵਿਰੋਧ ਕੀਤਾ ਅਤੇ ਉਨ੍ਹਾਂ ਦਾ ਪਛਾਣ ਪੱਤਰ ਮੰਗਿਆ ਤਾਂ ਉਕਤ ਲੋਕਾਂ ਨੇ ਸੁਪਰਡੈਂਟ ’ਤੇ ਤੇਜ਼ਧਾਰ ਸੂਏ ਨਾਲ ਹਮਲਾ ਕਰ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿੰਕਜਾ, ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News