ਕਤਲ ਕਰਨ ਦੀ ਫਿਰਾਕ ''ਚ ਬੈਠੇ ਦੋ ਵਿਅਕਤੀ ਗ੍ਰਿਫ਼ਤਾਰ! 32 ਬੋਰ ਪਿਸਤੌਲ, 2 ਮੈਗਜ਼ੀਨ ਤੇ 16 ਰੌਂਦ ਬਰਾਮਦ
Monday, Dec 01, 2025 - 05:30 PM (IST)
ਨਵਾਂਸ਼ਹਿਰ (ਬ੍ਰਹਮਪੁਰੀ)—ਕਤਲ ਕਰਨ ਦੀ ਫਿਰਾਕ 'ਚ ਬੈਠੇ ਦੋ ਵਿਅਕਤੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਕੋਲੋਂ 32 ਬੋਰ ਪਿਸਤੌਲ, 2 ਮੈਗਜ਼ੀਨ ਤੇ 16 ਰੌਂਦ ਬਰਾਮਦ ਹੋਏ ਹਨ। ਤੁਸ਼ਾਰ ਗੁਪਤਾ, ਆਈ. ਪੀ. ਐੱਸ, ਸੀਨੀਅਰ ਕਪਤਾਨ ਪੁਲਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਸਬੰਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਸ ਨੇ ਮਿਤੀ 29.11.2025 ਨੂੰ ਗੁਰਮੀਤ ਸਿੰਘ ਵਾਸੀ ਬਕਾਪੁਰ ਥਾਣਾ ਬਲਾਚੌਰ ਦਾ ਕਤਲ ਕਰਨ ਆਏ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਦਹਿਲਿਆ ਇਹ ਇਲਾਕਾ
ਉਨ੍ਹਾਂ ਦੱਸਿਆ ਕਿ ਅਤਿੰਦਰ ਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਕਾਪੁਰ ਥਾਣਾ ਬਲਾਚੌਰ ਨੇ ਸਬ ਇੰਸਪੈਕਟਰ ਬਿਕਰਮ ਸਿੰਘ, ਮੁੱਖ ਅਫ਼ਸਰ ਥਾਣਾ ਬਲਾਚੌਰ ਨੂੰ ਬਜਰੀਆਂ ਇਤਲਾਹ ਦਿੱਤੀ ਸੀ ਕਿ ਉਨ੍ਹਾਂ ਦੇ ਘਰ 2 ਵਿਅਕਤੀ ਘਰ ਦੀਆਂ ਕੰਧਾਂ ਟੱਪ ਕੇ ਘਰ ਵਿੱਚ ਹਥਿਆਰਾਂ ਸਮੇਤ ਦਾਖ਼ਲ ਹੋਏ ਹਨ ਅਤੇ ਉਹ ਕਹਿ ਰਹੇ ਹਨ ਕਿ ਗੁਰਮੀਤ ਸਿੰਘ ਨੂੰ ਬਾਹਰ ਕੱਢੋ, ਉਸ ਨੂੰ ਜਾਨੋਂ ਮਾਰਨਾ ਹੈ। ਜੇਕਰ ਗੁਰਮੀਤ ਸਿੰਘ ਨੂੰ ਬਾਹਰ ਨਾ ਕੱਢਿਆ ਤਾਂ ਸਾਰਿਆਂ ਨੂੰ ਜਾਨ ਤੋਂ ਮਾਰ ਦੇਣਾ ਹੈ। ਜਿਸ 'ਤੇ ਉਨ੍ਹਾਂ ਦੇ ਪਰਿਵਾਰ ਨੇ ਰੌਲਾ ਪਾਇਆ ਤਾਂ ਉਨ੍ਹਾਂ ਦੇ ਗੁਆਂਢੀ ਇੱਕਠੇ ਹੋ ਗਏ ਅਤੇ ਉਨ੍ਹਾਂ 2 ਵਿਅਕਤੀਆਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਅਸਲਾ ਲਾਇਸੈਂਸ ਧਾਰਕਾਂ ਬਾਰੇ ਅਹਿਮ ਖ਼ਬਰ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਨਵੇਂ ਹੁਕਮ
ਸਬ ਇੰਸਪੈਕਟਰ ਬਿਕਰਮ ਸਿੰਘ, ਮੁੱਖ ਅਫ਼ਸਰ ਥਾਣਾ ਬਲਾਚੌਰ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 167 ਮਿਤੀ 29.11.2025 ਅ/ਧ 332(2), 3(5) ਬੀ. ਐੱਨ. ਐੱਸ, 25 ਅਸਲਾ ਐਕਟ ਥਾਣਾ ਬਲਾਚੌਰ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ। ਦੌਰਾਨੇ ਤਫਤੀਸ਼ ਮੌਕਾ ਤੋਂ ਦੋਸੀ ਗਗਨਦੀਪ ਸਿੰਘ ਉਰਫ ਗਗਨੀ ਪੁੱਤਰ ਸੁਰਜੀਤ ਸਿੰਘ ਅਤੇ ਹਰਮਨ ਸਿੰਘ ਉਰਫ਼ ਹੰਮੂ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਪੱਤੀ ਫੱਲਿਆ ਦੀ ਖਡੂਰ ਸਾਹਿਬ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ 32 ਬੌਰ ਪਿਸਤੌਲ, 2 ਮੈਗਜ਼ੀਨ ਅਤੇ 16 ਰੌਦ ਬਰਾਮਦ ਕੀਤੇ। ਦੌਰਾਨੇ ਤਫ਼ਤੀਸ਼ ਦੋਸ਼ੀਆਂ ਨੇ ਆਪਣੀ ਮੁਢੱਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਦਾ ਜਾਣਕਾਰ ਕੁਲਦੀਪ ਸਿੰਘ ਪੁੱਤਰ ਧਰਮ ਸਿੰਘ ਵਾਸੀ ਖਡੂਰ ਸਾਹਿਬ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਜੋਕਿ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਉਸ ਦੇ ਕਹਿਣ 'ਤੇ ਗੁਰਮੀਤ ਸਿੰਘ ਦਾ ਕਤਲ ਕਰਨ ਆਏ ਸੀ। ਗੁਰਮੀਤ ਸਿੰਘ ਦਾ ਕਤਲ ਕਰਨ ਸਬੰਧੀ 3 ਲੱਖ ਰੁਪਏ ਵਿੱਚ ਫਿਰੋਤੀ ਸਬੰਧੀ ਗੱਲ ਹੋਈ ਸੀ, ਜਿਸ ਵਿੱਚੋ 50,000/- ਪਹਿਲਾਂ ਲੈ ਲਏ ਸੀ ਅਤੇ ਬਾਕੀ 2,50,000/- ਬਾਅਦ ਵਿੱਚ ਲੈਣੇ ਸੀ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਪਾਸੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਲਓ ਜੀ ਆ ਗਈਆਂ ਦਸੰਬਰ ਦੀਆਂ ਛੁੱਟੀਆਂ! ਪੰਜਾਬ 'ਚ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
