ਮੁਕਤਸਰ ਦੇ ਗੁਰਦੁਆਰਾ ਸਾਹਿਬ 'ਚ ਚੱਪਲਾਂ ਸਣੇ ਦਾਖ਼ਲ ਹੋਏ ਦੋ ਵਿਅਕਤੀ, ਕੀਤੀ ਬੇਅਦਬੀ ਦੀ ਕੋਸ਼ਿਸ਼

Wednesday, Feb 08, 2023 - 01:58 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਮੁਕਤਸਰ ਦੇ ਪਿੰਡ ਫਕਰਸਰ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ ਜੀ ਵਿਖੇ ਬੀਤੀ ਰਾਤ ਦੋ ਸ਼ੱਕੀ ਵਿਅਕਤੀਆਂ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਬੀਤੀ ਰਾਤ ਦੋ ਵਿਅਕਤੀ ਗੁਰਦੁਆਰਾ ਸਾਹਿਬ 'ਚ ਚੱਪਲਾਂ ਸਮੇਤ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੀ ਜਗ੍ਹਾ 'ਤੇ ਰੁਮਾਲਿਆਂ, ਗੋਲਕ ਅਤੇ ਹੋਰ ਸਾਮਾਨ ਨਾਲ ਛੇੜਛਾੜ ਕੀਤੀ। ਅੰਮ੍ਰਿਤ ਵੇਲੇ ਜਦੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਪ੍ਰਕਾਸ਼ ਕਰਨ ਲਈ ਉੱਥੇ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਸਾਮਾਨ ਵੀ ਖਿਲਰਿਆ ਹੋਇਆ ਸੀ। 

ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ‘ਕੌਮੀ ਇਨਸਾਫ਼ ਮੋਰਚੇ' ਲਈ ਰਵਾਨਾ ਹੋਏ ਮੂਸੇਵਾਲਾ ਦੇ ਮਾਤਾ, ਆਖੀ ਵੱਡੀ ਗੱਲ

ਦੱਸ ਦੇਈਏ ਕਿ ਜਿਸ ਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਿਰਾਜਮਾਨ ਹੈ, ਉਸ ਜਗ੍ਹਾ 'ਤੇ ਪਈ ਗੋਲਕ ਨੂੰ ਜਿੰਦਰਾ ਲੱਗਿਆ ਹੋਇਆ ਸੀ। ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ਼ ਸਾਹਮਣੇ ਆਈ ਹੈ ਅਤੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਗੱਲ ਕਰਦਿਆਂ ਪਿੰਡ ਦੇ ਨੌਜਵਾਨ ਸੁਖਬੀਰ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਆਏ ਸਨ ਕਿਉਂਕਿ ਜੇਕਰ ਉਹ ਚੋਰੀ ਦੀ ਨੀਅਤ ਨਾਲ ਆਏ ਹੁੰਦੇ ਤਾਂ ਉਨ੍ਹਾਂ ਗੋਲਕ ਨਾਲ ਜ਼ਿਆਦਾ ਛੇੜਛਾਨੀ ਕਰਨੀ ਸੀ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਿੱਖਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ ਤਾਂ ਜੋ ਅਸੀਂ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਂਮੀ ਇਨਸਾਫ਼ ਮੋਰਚਾ 'ਚ ਸ਼ਾਮਲ ਨਾ ਹੋ ਸਕੀਏ। ਇਸ ਮੌਕੇ ਉਨ੍ਹਾਂ ਬਾਕੀ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਹੋਣ ਦੀ ਸਲਾਹ ਦਿੱਤੀ ਤਾਂ ਜੋ ਅਜਿਹੀ ਕੋਈ ਘਟਨਾ ਨਾ ਵਾਪਰੇ। ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਦਬਾਇਆ ਨਾ ਜਾਵੇ। 

ਇਹ ਵੀ ਪੜ੍ਹੋ- ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਐਕਸ਼ਨ ਤੋਂ ਬਾਅਦ ਪੁਲਸ ਚੌਕੰਨੀ, ਕੀਤੇ ਗਏ ਸਖ਼ਤ ਪ੍ਰਬੰਧ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News