ਕਰੰਟ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ
Saturday, May 08, 2021 - 12:16 AM (IST)
ਸਮਾਲਸਰ, (ਸੁਰਿੰਦਰ ਸੇਖਾ)- ਪੁਲਸ ਥਾਣਾ ਅਧੀਨ ਵਿਖੇ ਤੂੜੀ ਦੀ ਧੜ ਲਗਾਉਂਦੇ ਸਮੇਂ ਕਰੰਟ ਦੀ ਲਪੇਟ 'ਚ ਆ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਮਿਲੀ ਜਾਣਕਾਰੀ ਅਨੁਸਾਰ ਜਗਸੀਰ ਸਿੰਘ (35) ਪੁੱਤਰ ਮਲਕੀਤ ਸਿੰਘ ਅਤੇ ਨਛੱਤਰ ਸਿੰਘ (45) ਪੁੱਤਰ ਜਰਨੈਲ ਸਿੰਘ ਵਾਸੀ ਸਮਾਲਸਰ ਬਲਵੀਰ ਸਿੰਘ ਪੁੱਤਰ ਜਰਨੈਲ ਸਿੰਘ ਦੇ ਖੇਤ 'ਚ ਤੂੜੀ ਦੀ ਧੜ ਲਗਾ ਰਹੇ ਸਨ ਤਾਂ ਅਚਾਨਕ ਟਰੈਕਟਰ ਟਰਾਲੀ 11ਹਜ਼ਾਰ ਕੇ. ਵੀ. ਦੀਆਂ ਤਾਰਾਂ ਨਾਲ ਟਕਰਾ ਗਈ ਜਿਸ ਨਾਲ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਖ਼ਬਰ ਪੜ੍ਹੋ- ਕੋਰੋਨਾ ਨੂੰ ਲੈ ਕੇ ਹਾਲਾਤ ਚਿੰਤਾਜਨਕ : ਕੈ. ਅਮਰਿੰਦਰ ਸਿੰਘ
ਮੌਕੇ ਉੱਪਰ ਪਹੁੰਚੇ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਥਾਣਾ ਸਮਾਲਸਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਬਲਰਾਜ ਸਿੰਘ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਕਰੰਟ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਕੇ ਪੁਲਸ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਖ਼ਬਰ ਪੜ੍ਹੋ- ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੇ ਬਣਾਈ ਨਵੀਂ SIT
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।