ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ ਜ਼ਖਮੀ
Saturday, Oct 10, 2026 - 07:40 AM (IST)
ਹੁਸ਼ਿਆਰਪੁਰ (ਰਾਕੇਸ਼) : ਜ਼ਿਲ੍ਹਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਹਵਾਲਾਤੀਆਂ ਨੂੰ ਅੰਦਰ ਕੀਤਾ ਜਾ ਰਿਹਾ ਸੀ ਤਾਂ ਉਹ ਆਪਸ ’ਚ ਝਗੜ ਪਏ। ਉੱਥੇ ਮੌਜੂਦ 2 ਪੁਲਸ ਕਰਮਚਾਰੀ ਉਨ੍ਹਾਂ ਨੂੰ ਛੁਡਾਉਣ ਲਈ ਦੌੜੇ ਤਾਂ ਇਸ ਦੌਰਾਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਨ੍ਹਾਂ ’ਚੋਂ ਗੰਭੀਰ ਰੂਪ ’ਚ ਜ਼ਖ਼ਮੀ ਇਕ ਮੁਲਾਜ਼ਮ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਕ ਨਿੱਜੀ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਝਗੜਾ ਕਿਉਂ ਹੋਇਆ ਅਤੇ ਕਿਸ ਗੱਲ ’ਤੇ ਹੋਇਆ, ਇਸ ਸਬੰਧੀ ਅਜੇ ਪੂਰੀ ਜਾਣਕਾਰੀ ਨਿਕਲ ਕੇ ਸਾਹਮਣੇ ਨਹੀਂ ਆਈ ਹੈ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਜੋ ਗੰਭੀਰ ਜ਼ਖ਼ਮੀ ਹਾਲਤ ’ਚ ਕਰਮਚਾਰੀ ਲਿਆਂਦਾ ਗਿਆ ਸੀ, ਉਸ ਨੂੰ ਉੱਚ ਪੱਧਰੀ ਇਲਾਜ ਲਈ ਭੇਜਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
