32 ਸਾਲ ਬਾਅਦ ਇਨਸਾਫ਼! 1993 ਦੇ ਝੂਠੇ ਮੁਕਾਬਲੇ ''ਚ 2 ਪੁਲਸ ਮੁਲਾਜ਼ਮਾਂ ਨੂੰ ਸਖ਼ਤ ਸਜ਼ਾ
Wednesday, Jul 23, 2025 - 05:37 PM (IST)

ਮੋਹਾਲੀ (ਜਸਬੀਰ ਜੱਸੀ) : ਸਾਲ 1993 'ਚ ਹੋਏ ਝੂਠੇ ਪੁਲਸ ਮੁਕਾਬਲੇ 'ਚ ਪੁਲਸ ਮੁਲਾਜ਼ਮ ਸੁਖਵਿੰਦਰ ਸਿੰਘ ਅਤੇ ਸੁਰਮਖ ਸਿੰਘ ਨੂੰ ਬਿਆਸ ਪੁਲਸ ਵੱਲੋਂ ਜ਼ਬਰੀ ਚੁੱਕ ਕੇ ਲਿਜਾਣ ਅਤੇ ਬਾਅਦ ਵਿੱਚ ਉਨ੍ਹਾਂ ਦਾ ਝੂਠੇ ਪੁਲਸ ਮੁਕਾਬਲੇ ਵਿੱਚ ਮਾਰੇ ਜਾਣ ਦੇ ਮਾਮਲੇ ਵਿੱਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵੱਲੋਂ ਤਤਕਾਲੀ ਐੱਸ. ਐੱਚ. ਓ. ਬਿਆਸ ਅਤੇ ਰਿਟਾਇਰ ਐੱਸ. ਪੀ. ਪਰਮਜੀਤ ਸਿੰਘ ਨੂੰ 10-10 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਅਦਾਲਤ ਵੱਲੋਂ ਇਸ ਮਾਮਲੇ ਵਿੱਚ ਪੁਲਸ ਕਰਮਚਾਰੀ ਧਰਮ ਸਿੰਘ, ਦਰਬਾਰਾ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਸਬੂਤਾਂ ਦੀ ਘਾਟ ਕਰ ਬਰੀ ਕਰ ਦਿੱਤਾ ਗਿਆ। ਉਕਤ ਸਾਰੇ ਪੁਲਸ ਅਫ਼ਸਰਾਂ ਤੇ ਕਰਮਚਾਰੀਆਂ 'ਤੇ ਦੋਸ਼ ਸੀ ਕਿ ਉਨ੍ਹਾਂ ਨੇ 1993 ਵਿੱਚ ਸੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਜੋ ਕਿ ਪੰਜਾਬ ਪੁਲਸ ਵਿੱਚ ਨੌਕਰੀ ਕਰਦੇ ਸਨ, ਨੂੰ ਘਰੋਂ ਜ਼ਬਰੀ ਚੁੱਕ ਕੇ ਕਈ ਦਿਨ ਲਾਪਤਾ ਰੱਖਿਆ ਅਤੇ 22 ਅਪ੍ਰੈਲ 1993 ਨੂੰ ਉਨ੍ਹਾਂ ਨੂੰ ਇੱਕ ਐਨਕਾਊਂਟਰ ਵਿੱਚ ਮਾਰਿਆ ਗਿਆ ਦਿਖਾਇਆ ਗਿਆ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੇ ਅਲਰਟ ਵਿਚਾਲੇ ਪੰਜਾਬੀਆਂ ਲਈ ADVISORY ਜਾਰੀ, ਸਾਵਧਾਨ ਰਹਿਣ ਦੀ ਸਲਾਹ (ਵੀਡੀਓ)
ਇਸ ਮਾਮਲੇ ਨੂੰ ਪਰਿਵਾਰ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਦਾਲਤ ਦੇ ਸਾਹਮਣੇ ਲਿਆਂਦਾ ਅਤੇ ਅਦਾਲਤ ਵੱਲੋਂ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਗਈ ਸੀ। ਪਰਿਵਾਰ ਦਾ ਕਹਿਣਾ ਹੈ ਕਿ ਭਾਵੇਂ 32 ਸਾਲ ਬਾਅਦ ਸੀ. ਬੀ. ਆਈ. ਅਦਾਲਤ ਨੇ ਸਜ਼ਾ ਸੁਣਾਈ ਹੈ ਪਰ ਉਹ ਅਦਾਲਤ ਦੇ ਇਸ ਫ਼ੈਸਲੇ ਤੋਂ ਖੁਸ਼ ਨਹੀਂ ਹਨ। ਪੀੜਤਾਂ ਦੇ ਵਕੀਲ ਐਡਵੋਕੇਟ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਇਸ ਲਈ ਉਹ ਜਲਦ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8