ਸੁਰਖੀਆਂ 'ਚ ਕਪੂਰਥਲਾ ਦੀ ਮਾਡਰਨ ਜੇਲ੍ਹ, ਦੋ ਕੈਦੀਆਂ ਦੀ ਹੋਈ ਮੌਤ

Monday, Dec 04, 2023 - 02:21 PM (IST)

ਕਪੂਰਥਲਾ (ਓਬਰਾਏ)- ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਦੋ ਕੈਦੀਆਂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ 'ਤੇ ਉਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੇਲ੍ਹ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਦੋਵਾਂ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਇਥੇ ਡਿਊਟੀ ਡਾਕਟਰ ਨੇ ਦੋਵੇਂ ਕੈਦੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਕੋਤਵਾਲੀ ਦੀ ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।

PunjabKesari

ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ ਨੇੜੇ ਗਿੱਲ ਚੌਂਕ, ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ। ਹਰੀਚੰਦ ਦੇ ਪੁੱਤਰ ਸੈਂਟੀ ਕੁਮਾਰ ਅਨੁਸਾਰ ਉਸ ਦੇ ਪਿਤਾ ਐੱਨ. ਡੀ. ਪੀ. ਐੱਸ. ਕੇਸ ਵਿੱਚ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ ਸ਼ੂਗਰ ਤੋਂ ਪੀੜਤ ਸੀ ਪਰ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਸੀ। ਉਨ੍ਹਾਂ ਨਾਲ ਉਸ ਦੀ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸਨ ਅਤੇ ਉਸ ਨੂੰ ਦਵਾਈ ਭੇਜਣ ਲਈ ਕਹਿ ਰਿਹਾ ਸੀ। ਜੇਲ੍ਹ ਵਿੱਚ ਦਵਾਈਆਂ ਵੀ ਠੀਕ ਤਰ੍ਹਾਂ ਉਪਲੱਬਧ ਨਹੀਂ ਹਨ।

ਇਹ ਵੀ ਪੜ੍ਹੋ :  ਪੁਲਸ ਤੇ ਨਿਹੰਗਾਂ ਵਿਚਾਲੇ ਹੋਏ ਵਿਵਾਦ ਦੀਆਂ ਖੁੱਲ੍ਹੀਆਂ ਨਵੀਆਂ ਪਰਤਾਂ, ਚਸ਼ਮਦੀਦਾਂ ਨੇ ਕੀਤੇ ਵੱਡੇ ਖ਼ੁਲਾਸੇ

ਐਤਵਾਰ ਨੂੰ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਪਿਤਾ ਦੀ ਸਿਹਤ ਖ਼ਰਾਬ ਹੋ ਗਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਸ ਦੇ ਪਿਤਾ ਨੂੰ ਸਮੇਂ ਸਿਰ ਦਵਾਈ ਮਿਲ ਜਾਂਦੀ ਅਤੇ ਸਮੇਂ-ਸਮੇਂ ’ਤੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਸੀ।

PunjabKesari

ਉਥੇ ਹੀ ਦੂਜਾ ਕੈਦੀ ਸੋਹਣ ਸਿੰਘ ਚੋਰੀ ਦੇ ਇਕ ਕੇਸ ਵਿੱਚ ਪਿਛਲੇ ਇਕ ਸਾਲ ਤੋਂ ਜੇਲ੍ਹ ਵਿੱਚ ਬੰਦ ਸੀ ਅਤੇ ਟੀਬੀ ਦਾ ਮਰੀਜ਼ ਸੀ। ਸ਼ਨੀਵਾਰ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਪਹਿਲਾਂ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ ਰਖਵਾਇਆ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਮੋਬਾਇਲ ਸੁਣਦਿਆਂ 20 ਸਾਲਾ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News