ਔਰਤ ਦਾ ਪਰਸ ਲੁੱਟ ਕੇ ਭੱਜੇ ਦੋ ਲੁਟੇਰੇ, ਨਸ਼ੀਲਾ ਪਦਾਰਥ ਬਰਾਮਦ
Tuesday, Oct 24, 2017 - 07:29 AM (IST)

ਜਲੰਧਰ, (ਪ੍ਰੀਤ)- 20 ਦਿਨ ਪਹਿਲਾਂ ਭੋਗਪੁਰ ਵਿਚ ਔਰਤ ਕੋਲੋਂ ਪਰਸ ਲੁੱਟਣ ਵਾਲੇ ਦੋ ਲੁਟੇਰਿਆਂ ਨੂੰ ਪੁਲਸ ਨੇ ਕਾਬੂ ਕੀਤਾ ਹੈ। ਗ੍ਰਿਫਤਾਰ ਲੁਟੇਰਿਆਂ ਕੋਲੋਂ ਲੁੱਟ ਦਾ ਸਾਮਾਨ ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਡੀ. ਐੱਸ. ਪੀ. ਆਦਮਪੁਰ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਐੱਸ. ਐੱਚ. ਓ. ਸੁਰਜੀਤ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਇੰਦਰ ਸਿੰਘ ਤੇ ਏ. ਐੱਸ. ਆਈ. ਪਰਮਜੀਤ ਨੇ ਗੁਪਤ ਸੂਚਨਾ ਦੇ ਆਧਾਰ 'ਤੇ 2 ਲੁਟੇਰਿਆਂ ਅਜੇ ਕੁਮਾਰ ਪੁੱਤਰ ਸੁਖਦੇਵ ਲਾਲ ਤੇ ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਪਰਮਜੀਤ ਸਿੰਘ ਦੋਵੇਂ ਵਾਸੀ ਪਿੰਡ ਸਨੌਰਾ ਭੋਗਪੁਰ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ 75 ਗ੍ਰਾਮ ਨਸ਼ੀਲਾ ਪਾਊਡਰ, ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ, ਔਰਤ ਕੋਲੋਂ ਖੋਹਿਆ ਪਰਸ, ਮੋਬਾਇਲ ਫੋਨ ਤੇ ਸ਼ਨਾਖਤੀ ਕਾਰਡ ਬਰਾਮਦ ਕੀਤੇ ਹਨ। ਮੁਲਜ਼ਮਾਂ ਦੇ ਖਿਲਾਫ ਲੁੱਟ ਤੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁੱਛਗਿੱਛ ਲਈ ਮੁਲਜ਼ਮਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ।