Big Breaking: ਗੋਲ਼ੀਆਂ ਮਾਰ ਕਤਲ ਕੀਤੇ ਰਾਣਾ ਬਲਾਚੌਰੀਆ ਮਾਮਲੇ ''ਚ ਦੋ ਸ਼ੂਟਰ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
Monday, Jan 12, 2026 - 04:11 PM (IST)
ਜਲੰਧਰ/ਰੋਪੜ (ਵੈੱਬ ਡੈਸਕ)- ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਰਾਣਾ ਬਲਾਚੌਰੀਆ ਦੇ ਮਾਮਲੇ ਵਿਚ ਵੱਡੀ ਅਪਡੇਟ ਮਿਲੀ ਹੈ। ਦਰਅਸਲ ਬਲਾਚੌਰੀਆ ਕਤਲ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਸ ਨੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਸ਼ੂਟਰਾਂ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਸ਼ੂਟਰਾਂ ਦੀ ਪਛਾਣ ਕਰਨ ਪਾਠਕ ਤੇ ਤਰਨਦੀਪ ਸਿੰਘ ਵਜੋਂ ਹੋਈ ਹੈ। ਇਹ ਕਾਰਵਾਈ ਪੱਛਮੀ ਬੰਗਾਲ ਐੱਸ. ਟੀ. ਐੱਫ਼, ਸੈਂਟਰਲ ਏਜੰਸੀਆਂ ਦੀ ਮਦਦ ਨਾਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert, ਮੀਂਹ ਸਬੰਧੀ ਦਿੱਤੇ ਇਹ ਸੰਕੇਤ
ਜ਼ਿਕਰਯੋਗ ਹੈ ਕਿ 15 ਦਸੰਬਰ 2025 ਦੀ ਸ਼ਾਮ ਨੂੰ ਮੋਹਾਲੀ ਦੇ ਸੋਹਾਣਾ ਵਿੱਚ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਮੋਟਰਸਾਈਕਲ ਉੱਤੇ ਆਏ ਸਨ ਅਤੇ ਉਨ੍ਹਾਂ ਨੇ ਰਾਣਾ ਨੂੰ ਸੈਲਫੀ ਲੈਣ ਲਈ ਰੋਕਿਆ ਸੀ, ਜਿਵੇਂ ਹੀ ਉਹ ਰੁਕਿਆ ਤਾਂ ਉਸ ਉੱਤੇ ਨੇੜਿਓਂ ਫਾਇਰ ਕੀਤੇ ਗਏ ਅਤੇ ਹਮਲਾਵਰ ਮੋਟਰਸਾਈਕਲਾਂ ਉੱਤੇ ਫ਼ਰਾਰ ਹੋ ਗਏ। ਪੁਲਸ ਮੁਤਾਬਕ ਦੋ ਸ਼ੂਟਰਾਂ ਦੀ ਪਛਾਣ ਆਦਿੱਤਿਆ ਕਪੂਰ ਉਰਫ਼ ਮੱਖਣ ਅਤੇ ਅੰਮ੍ਰਿਤਸਰ ਦੇ ਕਰਨ ਪਾਠਕ ਵਜੋਂ ਹੋਈ ਸੀ, ਜੋਕਿ ਡੌਨੀ ਬੱਲ ਗੈਂਗ ਨਾਲ ਸੰਬੰਧ ਰੱਖਦੇ ਹਨ। ਪੁਲਸ ਮੁਤਾਬਕ ਵਾਰਦਾਤ ਵਿੱਚ ਦੋ ਸ਼ੂਟਰਾਂ ਸਣੇ ਕੁਲ 3 ਜਣੇ ਸ਼ਾਮਲ ਸਨ।
ਇਕ ਸ਼ੂਟਰ ਦਾ ਮੋਹਾਲੀ ਪੁਲਸ ਨੇ ਕੀਤਾ ਸੀ ਐਨਕਾਊਂਟਰ
ਜ਼ਿਕਰਯੋਗ ਹੈ ਕਿ ਮੋਹਾਲੀ ਦੇ ਸੋਹਾਣਾ ਵਿਖੇ ਗੋਲ਼ੀਆਂ ਮਾਰ ਕੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਦਾ ਪੁਲਸ ਵੱਲੋਂ ਐਨਕਾਊਂਟਰ ਕੀਤਾ ਗਿਆ ਸੀ। ਪੁਲਸ ਨੇ ਕਨਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਕਤਲਕਾਂਡ ਦੇ ਸ਼ੂਟਰ ਦਾ ਮੋਹਾਲੀ ਦੇ ਲਾਲੜੂ ਵਿਖੇ ਐਨਕਾਊਂਟਰ ਕੀਤਾ ਅਤੇ ਉਸ ਨੂੰ ਢੇਰ ਕਰ ਦਿੱਤਾ ਸੀ। ਸ਼ੂਟਰ ਦੀ ਪਛਾਣ ਨੌਸ਼ਹਿਰਾ ਪੰਨੂਆਂ, ਤਰਨਤਾਰਨ ਦੇ ਰਹਿਣ ਵਾਲੇ ਹਰਪਿੰਦਰ ਉਰਫ਼ ਮਿੱਡ਼ੂ ਵਜੋਂ ਹੋਈ ਸੀ। ਮੁਲਜ਼ਮ ਨੂੰ ਪੁਲਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: Punjab:ਮਾਂ ਨਾਲ ਪਹਿਲਾਂ ਭਾਖੜਾ ਨਹਿਰ ਕੋਲ ਪੁੱਜਾ ਪੁੱਤ, ਫਿਰ ਮਾਂ ਨੂੰ ਗੱਡੀ 'ਚ ਛੱਡ ਪੁਲ ਤੋਂ ਕੀਤਾ ਉਹ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
