ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ

Saturday, Mar 25, 2023 - 02:00 PM (IST)

ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਵਿਖੇ ਦੋ ਸਕੀਆਂ ਭੈਣਾਂ ਵੱਲੋਂ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਲਾਰੈਂਸ ਰੋਡ ਦੇ ਅਧੀਨ ਆਉਂਦੇ ਨਿਊ ਗਾਰਡਨ ਐਵੀਨਿਊ ਦੀ ਹੈ, ਜਿਥੇ ਦੋ ਭੈਣਾਂ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਦੋਵਾਂ ਭੈਣਾਂ ਦੀ ਪਛਾਣ ਜਯੋਤੀ ਕਪੂਰ ਅਤੇ ਸੀਮਾ ਕਪੂਰ ਵਜੋਂ ਹੋਈ ਹੈ। ਇਨ੍ਹਾਂ ਕੁੜੀਆਂ ਦੀ ਮਾਂ ਦੀ ਸਿਹਤ ਕਾਫ਼ੀ ਖ਼ਰਾਬ ਸੀ ਅਤੇ ਦੋਵਾਂ ਨੂੰ ਹਮੇਸ਼ਾ ਇਸ ਗੱਲ ਦੀ ਚਿੰਤਾ ਸਤਾਉਂਦੀ ਰਹਿੰਦੀ ਸੀ ਕਿ ਜੇਕਰ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ ਤਾਂ ਉਹ ਆਪਣੀ ਬਾਕੀ ਦੀ ਜ਼ਿੰਦਗੀ ਕਿਵੇਂ ਬਤੀਤ ਕਰਨਗੀਆਂ। ਇਸ ਖ਼ਦਸ਼ੇ ਦੇ ਚੱਲਦਿਆਂ ਦੋਵਾਂ ਭੈਣਾਂ ਵੱਲੋਂ ਖੌਫ਼ਨਾਕ ਕਦਮ ਚੁੱਕਿਆ ਗਿਆ ਅਤੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਮਤ ਕੀਤੀ ਗਈ।

ਇਹ ਵੀ ਪੜ੍ਹੋ- ਸੜਕ ਹਾਦਸੇ 'ਚ 4 ਅਧਿਆਪਕਾਂ ਦੀ ਮੌਤ ਦਾ ਮਾਮਲਾ: ਮ੍ਰਿਤਕਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਤੇ ਨੌਕਰੀ ਦੇਣ ਦੀ ਮੰਗ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਵਾਂ ਕੁੜੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਦੋਵਾਂ ਭੈਣਾਂ ਵੱਲੋਂ ਲਿਖਿਆ ਇਕ ਸੁਸਾਈਡ ਨੋਟ ਵੀ ਪ੍ਰਾਪਤ ਹੋਇਆ ਹੈ। ਜਿਸ 'ਚ ਸਾਫ਼ ਤੌਰ 'ਤੇ ਲਿਖਿਆ ਹੈ ਕਿ ਉਨ੍ਹਾਂ ਦੀ ਮਾਂ ਦੀ ਸਿਹਤ ਠੀਕ ਨਹੀਂ ਰਹਿੰਦੀ ਹੈ ਅਤੇ ਉਨ੍ਹਾਂ ਨੂੰ ਇਕੱਲਿਆਂ ਰਹਿਣ ਦਾ ਡਰ ਸੀ। ਇਸ ਦੇ ਚਲਦੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ ਤੇ ਕੋਈ ਵੀ ਇਸ ਦਾ ਜ਼ਿੰਮੇਵਾਰ ਨਹੀਂ ਹੈ। ਇਸ ਸੁਸਾਈਡ ਨੋਟ ਅਤੇ ਲਾਸ਼ਾਂ ਨੂੰ ਪੁਲਸ ਵੱਲੋਂ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 


author

Shivani Bassan

Content Editor

Related News