ਘਰੋਂ ਗਾਇਬ ਹੋਈਆਂ ਸੱਕੀਆਂ ਭੈਣਾਂ, ਭੇਤ ਖੁੱਲ੍ਹਣ ''ਤੇ ਪਰਿਵਾਰ ਦੇ ਉੱਡੇ ਹੋਸ਼

Thursday, Dec 05, 2024 - 03:13 PM (IST)

ਲੁਧਿਆਣਾ (ਗਣੇਸ਼): ਲੁਧਿਆਣਾ ਪੁਲਸ ਵੱਲੋਂ 2 ਸੱਕੀਆਂ ਭੈਣਾਂ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਇਕ ਨੌਜਵਾਨ ਅਜੇ ਫ਼ਰਾਰ ਹੈ। ਪੁਲਸ ਵੱਲੋਂ ਮੱਧ ਪ੍ਰਦੇਸ਼ ਵਿਚ ਛਾਪੇਮਾਰੀ ਕਰ ਕੇ ਦੋਵੇਂ ਨਾਬਾਲਗ ਭੈਣਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ

ਜਾਣਕਾਰੀ ਮੁਤਾਬਕ ਬੱਚੀਆਂ ਦੀ ਮਾਂ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਵੱਲੋਂ ਇਸ 'ਤੇ ਕਾਰਵਾਈ ਕਰਦਿਆਂ ਮੱਧ ਪ੍ਰਦੇਸ਼ ਵਿਚ ਛਾਪੇਮਾਰੀ ਕਰ ਕੇ ਕੁੜੀਆਂ ਨੂੰ ਬਰਾਮਦ ਕਰ ਲਿਆ ਗਿਆ। ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ  ਅਜੇ ਕੁਮਾਰ ਵਜੋਂ ਹੋਈ ਹੈ। ਮਾਮਲੇ ਵਿਚ ਦੂਜਾ ਮੁਲਜ਼ਮ ਬਾਬੂਲਾਲ ਅਜੇ ਫ਼ਰਾਰ ਹੈ। ਪੁਲਸ ਵੱਲੋਂ ਮੁਲਜ਼ਮ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਪੁਲਸ ਮੁਤਾਬਕ ਕੁੜੀਆਂ ਦੇ ਬਿਆਨ ਦਰਜ ਕੀਤੇ ਜਾਣਗੇ ਤੇ ਉਸ ਅਧਾਰ 'ਤੇ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵੇਂ ਭੈਣਾਂ ਨਾਬਾਲਗ ਸਨ ਤੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਬਰਾਮਦ ਕਰ ਲਿਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News