79 ਗ੍ਰਾਮ ਨਸ਼ੀਲੇ ਪਾਊਡਰ ਸਣੇ 2 ਸਮੱਗਲਰ ਗ੍ਰਿਫਤਾਰ
Tuesday, Oct 03, 2017 - 07:15 AM (IST)

ਜਲੰਧਰ, (ਮਹੇਸ਼)- 79 ਗ੍ਰਾਮ ਨਸ਼ੀਲੇ ਪਾਊਡਰ ਸਣੇ 2 ਸਮੱਗਲਰਾਂ ਨੂੰ ਥਾਣਾ ਪਤਾਰਾ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਪਤਾਰਾ ਸਤਪਾਲ ਸਿੱਧੂ ਨੇ ਦੱਸਿਆ ਕਿ ਏ. ਐੱਸ. ਆਈ. ਜੋਗਿੰਦਰ ਸਿੰਘ ਵੱਲੋਂ ਟੀ ਪੁਆਇੰਟ ਸਰਨਾਣਾ ਨੇੜੇ ਕੀਤੀ ਨਾਕਾਬੰਦੀ ਦੌਰਾਨ ਫੜੇ ਗਏ ਸੁਖਵਿੰਦਰ ਲਾਲ ਪੁੱਤਰ ਸਵਰਨ ਰਾਮ ਵਾਸੀ ਪਿੰਡ ਬੋਹਾਣੀ ਥਾਣਾ ਰਾਵਲਪਿੰਡੀ ਜ਼ਿਲਾ ਕਪੂਰਥਲਾ ਕੋਲੋਂ 42 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਇਸੇ ਤਰ੍ਹਾਂ ਏ. ਐੱਸ. ਆਈ. ਆਤਮਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਨਾਰੰਗਪੁਰ ਨੇੜੇ ਅਵਤਾਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮਹਿਦੀਪੁਰ ਅਰਾਈਆਂ ਜ਼ਿਲਾ ਜਲੰਧਰ ਨੂੰ ਕਾਬੂ ਕਰ ਕੇ ਉਸ ਕੋਲੋਂ 37 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਦੋਵੇਂ ਮੁਲਜ਼ਮਾਂ ਦੇ ਖਿਲਾਫ ਥਾਣਾ ਪਤਾਰਾ/ਆਦਮਪੁਰ ਵਿਚ ਕੇਸ ਦਰਜ ਕਰ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ।