ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, UP ਤੋਂ ਪੰਜਾਬ ''ਚ12 ਕਿਲੋ ਅਫੀਮ ਲਿਆਉਂਦੇ ਦੋ ਤਸਕਰ ਗ੍ਰਿਫ਼ਤਾਰ
Sunday, Sep 21, 2025 - 04:26 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਮਿਸ਼ਨਰੇਟ ਪੁਲਸ ਨੇ ਗੋਲਡਨ ਗੇਟ ਨੇੜੇ ਨਾਕੇ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਜਾਲ ਦਾ ਪਰਦਾਫਾਸ਼ ਕਰਦਿਆਂ ਦੋ ਅਫੀਮ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੋਸ਼ੀਆਂ ਤੋਂ 12 ਕਿਲੋਗ੍ਰਾਮ ਅਫੀਮ, ਇੱਕ ਮਹਿੰਗੀ ਕਾਰ ਥਾਰ ਰੋਕਸ ਅਤੇ 6 ਹਜ਼ਾਰ ਰੁਪਏ ਨਸ਼ੀਲੇ ਪਦਾਰਥਾਂ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ
ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਤਸਕਰ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਪੰਜਾਬ ਲਈ ਨਸ਼ੇ ਦੀਆਂ ਖੇਪਾਂ ਲਿਆ ਰਹੇ ਸਨ। ਦੋਸ਼ੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਹੈਰੀ ਅਤੇ ਰਣਜੀਤ ਸਿੰਘ ਉਰਫ਼ ਰਾਣਾ ਵਜੋਂ ਹੋਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਹਰਵਿੰਦਰ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋ ਚੁੱਕਾ ਹੈ, ਜਿਸ ਵਿੱਚ 7 ਕਿਲੋ ਅਫੀਮ ਬਰਾਮਦ ਹੋਈ ਸੀ। ਪੁਲਸ ਅਧਿਕਾਰੀਆਂ ਦੇ ਅਨੁਸਾਰ ਹਰਵਿੰਦਰ ਸਿੰਘ ਉਰਫ਼ ਹੈਰੀ 2022 ਤੋਂ ਨਸ਼ੇ ਦੇ ਕਾਰੋਬਾਰ ਵਿੱਚ ਸਰਗਰਮ ਹੈ। ਦੋਵੇਂ ਤਸਕਰਾਂ ਨੂੰ 18 ਸਤੰਬਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8