ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਖ਼ਤਰਨਾਕ ਹਥਿਆਰਾਂ ਨਾਲ ਦੋ ਤਸਕਰ ਗ੍ਰਿਫ਼ਤਾਰ
Friday, Jun 06, 2025 - 01:55 PM (IST)

ਅੰਮ੍ਰਿਤਸਰ- ਇੱਕ ਵੱਡੀ ਸਫਲਤਾ ਵਿਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵਿਅਕਤੀਆਂ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਵਿਅਕਤੀ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ 'ਚ ਸਰਗਰਮੀ ਨਾਲ ਸ਼ਾਮਲ ਸਨ ਅਤੇ ਇਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਅੱਜ ਪੂਰੀ ਤਰ੍ਹਾਂ ਬੰਦ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ
ਡੀ. ਜੀ. ਪੀ. ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਇਨ੍ਹਾਂ ਕਾਰਕੁਨਾਂ ਨੂੰ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਜਾਂਦੇ ਸਮੇਂ ਰੋਕਿਆ ਗਿਆ ਸੀ। ਜਿਨ੍ਹਾਂ ਕੋਲੋਂ ਤਿੰਨ ਗਲੌਕ 9mm ਪਿਸਤੌਲ, ਚਾਰ Px5 ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਪੀ. ਐੱਸ, ਐੱਸ. ਐੱਸ. ਓ. ਸੀ. ਵਿਖੇ ਇੱਕ ਐੱਫ. ਆਈ. ਆਰ ਦਰਜ ਕੀਤੀ ਗਈ ਹੈ। ਹੋਰ ਕਾਰਕੁਨਾਂ ਦੀ ਪਛਾਣ ਕਰਨ ਅਤੇ ਇਸ ਤਸਕਰੀ ਨੈੱਟਵਰਕ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8