ਸਰਹੱਦੀ ਪਿੰਡ ਨੇਸ਼ਟਾ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ: ਕਰੋੜਾਂ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
Saturday, Apr 25, 2026 - 05:19 AM (IST)
ਅੰਮ੍ਰਿਤਸਰ (ਨੀਰਜ) : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਸਰਹੱਦੀ ਪਿੰਡ ਨੇਸ਼ਟਾ ਦੇ ਇਲਾਕੇ ’ਚ 5 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਮੱਗਲਰਾਂ ਦੇ ਕਬਜ਼ੇ ’ਚੋਂ ਇਕ ਪਲਸਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
ਦੋਵੇਂ ਸਮੱਗਲਰ ਅਚਿੰਤਕੋਟ ਪਿੰਡ ਦੇ ਰਹਿਣ ਵਾਲੇ ਹਨ, ਜੋ ਡਰੋਨ ਰਾਹੀਂ ਸੁੱਟੀ ਗਈ ਖੇਪ ਚੁੱਕਣ ਲਈ ਆਏ ਸਨ ਪਰ ਬੀ. ਐੱਸ. ਐੱਫ. ਦੇ ਜਾਲ ’ਚ ਫਸ ਗਏ। ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਦੋਵੇਂ ਸਮੱਗਲਰਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
