ਦਸੂਹਾ 'ਚ ਦਿਨ ਚੜ੍ਹਦੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ

Monday, Aug 22, 2022 - 06:31 PM (IST)

ਦਸੂਹਾ 'ਚ ਦਿਨ ਚੜ੍ਹਦੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ

ਦਸੂਹਾ /ਟਾਂਡਾ ਉੜਮੁੜ (ਝਾਵਰ, ਵਰਿੰਦਰ ਪੰਡਿਤ, ਮੋਮੀ)- ਦਸੂਹਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਵਿਦਿਆਰਥੀ ਨੇ ਹਸਪਤਾਲ 'ਚ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਇਹ ਹਾਦਸਾ ਰੇਲਵੇ ਫਲਾਈਓਵਰ ਬ੍ਰਿਜ ਦਸੂਹਾ 'ਤੇ ਵਾਪਿਰਆ ਜਿਸ 'ਚ ਦੋ ਵਿਦਿਆਰਥੀਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਦੋ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। 
PunjabKesari

ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਸੂਹਾ ਸਥਿਤ ਆਪਣੇ ਡੀ. ਏ. ਵੀ. ਸਕੂਲ ਜਾ ਰਹੇ ਸਨ ਕਿ ਦਸੂਹਾ-ਮਿਆਣੀ ਓਵਰਬ੍ਰਿਜ 'ਤੇ ਇਕ ਟਰੱਕ ਦੀ ਚਪੇਟ ਵਿੱਚ ਆ ਗਏ, ਜਿਸ ਕਾਰਨ ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ ਅਤੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਸੂਹਾ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਨ੍ਹਾਂ ਦੀ ਹਾਲਤ ਗੰਭੀਰ ਵੇਖਦਿਆਂ ਇਨ੍ਹਾਂ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ। ਇਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਤੀਜੇ ਵਿਦਿਆਰਥੀ ਨੇ ਵੀ ਦਮ ਤੋੜ ਦਿੱਤਾ। 
 ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਮਗਰੋਂ ਤਾਏ ਨੇ ‘ਸਹਿਜ’ ਨੂੰ ਦਿੱਤੀ ਦਰਦਨਾਕ ਮੌਤ, ਸਾਹਮਣੇ ਆਈ CCTV ਫੁਟੇਜ

PunjabKesari

ਮੌਤ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੀ ਪਛਾਣ ਸੁਭਾਸ਼ ਪੁੱਤਰ ਰਣਜੀਤ ਦਾਸ ਵਾਸੀ ਮਰਾਸਗੜ ਦਸੂਹਾ ਅਤੇ ਨਵਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਖੇੜਾ ਕੋਟਲੀ ਵਜੋਂ ਹੋਈ ਹੈ। ਨਵਦੀਪ ਦਾ ਭਰਾ ਪ੍ਰਭਦੀਪ ਸਿੰਘ ਅਤੇ ਰੋਹਿਤ ਵਾਸੀ ਮਰਾਸਗੜ ਦੋਵੇਂ ਜ਼ਖ਼ਮੀ ਹੋਏ ਸਨ। ਇਨ੍ਹਾਂ ਵਿਚੋਂ ਨਵਦੀਪ ਦੇ ਭਰਾ ਨੇ ਪ੍ਰਭਦੀਪ ਨੇ ਜ਼ਖਮਾਂ ਦੀ ਤਾਬ ਨਾਲ ਝਲਦੇ ਹੋਏ ਦਮ ਤੋੜ ਦਿੱਤਾ। ਥਾਣਾ ਮੁਖੀ ਬਿਕਮਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੱਚੇ ਕਿੰਨੇ ਮੋਟਰਸਾਈਕਲਾਂ 'ਤੇ ਸਵਾਰ ਸਨ। ਮੌਕੇ 'ਤੇ ਫਿਲਹਾਲ ਇਕ ਮੋਟਰਸਾਈਕਲ ਹੈ ਮਿਲਿਆ ਹੈ। ਦਸੂਹਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਟਰੱਕ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀਆਂ ਦੀ ਉਮਰ 13 ਤੋਂ 17 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।  

ਇਹ ਵੀ ਪੜ੍ਹੋ: ਥਾਣੇ 'ਚੋਂ ਡਿਊਟੀ ਦੇ ਕੇ ਘਰ ਪਰਤੀ ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਮੌਤ ਦਾ ਕਾਰਨ ਜਾਣ ਉੱਡੇ ਸਭ ਦੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News