ਹੈਰੋਇਨ ਅਤੇ ਕਾਰਤੂਸਾਂ ਸਮੇਤ ਫੜ੍ਹੇ ਦੋ ਸ਼ੱਕੀ ਵਿਅਕਤੀ
Monday, Dec 01, 2025 - 04:35 PM (IST)
ਫਿਰੋਜ਼ਪੁਰ (ਮਲਹੋਤਰਾ) : ਥਾਣਾ ਮੱਲਾਵਾਲਾਂ ਦੀ ਟੀਮ ਨੇ ਗਸ਼ਤ ਦੇ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਹੈਰੋਇਨ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਟੀਮ ਮੱਲਾਂਵਾਲਾ-ਸੁਧਰਾ ਰੋਡ ਤੇ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੂੰ ਦੇਖ ਕੇ ਮੋਟਰਸਾਈਕਲ ਸਵਾਰ ਦੋ ਸ਼ੱਕੀ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਨੂੰ ਫੜ੍ਹ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ 32 ਬੋਰ ਦੇ 30 ਕਾਰਤੂਸ ਮਿਲੇ। ਦੋਸ਼ੀਆਂ ਦੀ ਪਛਾਣ ਅਰਸ਼ਦੀਪ ਸਿੰਘ ਪਿੰਡ ਰੁਕਣੇਵਾਲਾ ਅਤੇ ਗੁਰਵਿੰਦਰ ਸਿੰਘ ਗਿੰਦਾ ਵਾਸੀ ਬਸਤੀ ਮੁੱਧ ਵਜੋਂ ਹੋਈ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਇਨ੍ਹਾਂ ਦੇ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
