ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ
Wednesday, Jul 17, 2024 - 06:30 PM (IST)
 
            
            ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਿਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਲੱਗਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕੀਤਾ ਹੈ। ਜਿਸ 'ਚ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਉਨ੍ਹਾਂ ਦੱਸਿਆ ਕਿ ਜਾਂਚ 'ਚ ਪਾਕਿਸਤਾਨ ਲਿੰਕ ਦਾ ਖੁਲਾਸਾ ਹੋਇਆ। ਜਿਸ 'ਚ ਆਰਮਜ਼ ਐਕਟ ਅਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਮਾਨਯੋਗ ਸੀ.ਐੱਮ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਡਰੱਗ ਸਪਲਾਈ ਚੇਨ ਨੂੰ ਨਸ਼ਟ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ।
ਇਹ ਵੀ ਪੜ੍ਹੋ- ਗੁਆਂਢੀਆਂ ਦੇ ਘਰ ਖੇਡਣ ਗਈ 8 ਸਾਲਾ ਬੱਚੀ ਨਾਲ ਵਾਪਰਿਆ ਭਾਣਾ, ਮਿਲੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            