ਹੈਂਡ ਗ੍ਰੇਨੇਡ ਸਣੇ ਦੋ ਅੱਤਵਾਦੀ ਗ੍ਰਿਫਤਾਰ! ਅੰਮ੍ਰਿਤਸਰ ਪੁਲਸ ਨੇ ਵੱਡੀ ਸਾਜ਼ਿਸ਼ ਕੀਤੀ ਨਾਕਾਮ
Monday, Oct 06, 2025 - 07:47 PM (IST)

ਅੰਮ੍ਰਿਤਸਰ (ਗੁਰਪ੍ਰੀਤ) : ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਸ ਵੱਲੋਂ ਨਿਰੰਤਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਐੱਸ.ਐੱਸ.ਪੀ. (ਦਿਹਾਤੀ) ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲਸ ਨੇ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ, ਜਿਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਚਾਰ ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ।
ਐੱਸ.ਐੱਸ.ਪੀ. ਨੇ ਦੱਸਿਆ ਕਿ ਬੀਤੇ ਦਿਨੀ ਰਵਿੰਦਰ ਰਵੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹਦੇ ਪਾਸੋਂ ਦੋ ਹੈਂਡ ਗ੍ਰੇਨੇਡ ਮਿਲੇ। ਪੁੱਛਗਿੱਛ ਦੌਰਾਨ ਰਵਿੰਦਰ ਦੇ ਇਕ ਹੋਰ ਸਾਥੀ ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਮਿਲਖਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਇਹਦੇ ਕੋਲੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ। ਤਫ਼ਤੀਸ਼ ਦੌਰਾਨ ਖੁਲਾਸਾ ਹੋਇਆ ਕਿ ਇਹ ਦੋਵੇਂ ਆਈਐੱਸਆਈ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ।
ਪੁਲਸ ਅਧਿਕਾਰੀਆਂ ਅਨੁਸਾਰ ਇਨ੍ਹਾਂ ਨੂੰ ਡਰੋਨ ਰਾਹੀਂ ਗ੍ਰੇਨੇਡਾਂ ਦੀ ਕੰਸਾਈਨਮੈਂਟ ਭੇਜੀ ਗਈ ਸੀ, ਜਿਸਨੂੰ ਰਵਿੰਦਰ ਅਤੇ ਹਰਪ੍ਰੀਤ ਨੇ ਪ੍ਰਾਪਤ ਕਰਕੇ ਸਟੋਰ ਕੀਤਾ ਹੋਇਆ ਸੀ। ਉਨ੍ਹਾਂ ਨੂੰ ਅੱਗੇ ਟਾਰਗੇਟ ਦਿੱਤੇ ਜਾਣੇ ਸਨ, ਪਰ ਪੁਲਸ ਨੇ ਸਮਾਂ ਰਹਿੰਦਿਆਂ ਕਾਰਵਾਈ ਕਰ ਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਐੱਸ.ਐੱਸ.ਪੀ. ਨੇ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਹੋਰ ਸਾਥੀਆਂ, ਬੈਕਵਰਡ ਲਿੰਕਸ ਅਤੇ ਹੈਂਡਲਰਾਂ ਤੱਕ ਪਹੁੰਚਣ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e