ਚੋਰੀਸ਼ੁਦਾ ਮੋਟਰਸਾਈਕਲ ਸਣੇ 2 ਵਿਅਕਤੀ ਗ੍ਰਿਫ਼ਤਾਰ

Tuesday, Nov 05, 2024 - 03:37 PM (IST)

ਚੋਰੀਸ਼ੁਦਾ ਮੋਟਰਸਾਈਕਲ ਸਣੇ 2 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਟਾਂਡਾ ਪੁਲਸ ਨੇ ਘੋੜਾਵਾਹਾ ਦੇਹਰੀਵਾਲ ਰੋਡ ਤੇ ਦੋ ਵਿਅਕਤੀਆਂ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਡਾ ਸਰਾਂ ਪੁਲਸ ਚੌਕੀ ਇੰਚਾਰਜ ਰਾਜੇਸ਼ ਕੁਮਾਰ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ

ਕਾਬੂ ਆਏ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਭਟੋਲੀਆ ਅਤੇ ਹਰਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਬੈਂਚ ਖੁਰਦ ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਪਿੰਡ ਬੈਂਚ ਬਾਜਾ ਨੇੜੇ ਗਸ਼ਤ ਦੌਰਾਨ ਮੌਜੂਦ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਤੋਂ ਚੋਰੀਆਂ ਕਰਨ ਦੇ ਆਦਿਹਨ ਅਤੇ ਹੁਣ ਵੀ ਚੋਰੀਸ਼ੁਦਾ ਮੋਟਰਸਾਈਕਲ ਸਣੇ ਆ ਰਹੇ ਹਨ। ਸੂਚਨਾ ਦੇ ਅਧਾਰ 'ਤੇ ਜਦੋਂ ਦੋਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਮੋਟਰਸਾਈਕਲ ਦਾ ਕੋਈ ਵੀ ਦਸਤਾਵੇਜ ਦਿਖਾ ਨਹੀਂ ਸਕੇ। ਲਿਹਾਜ਼ਾ ਪੁਲਸ ਨੇ ਦੋਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਖ਼ਿਲਾਫ਼ NDPS ਐਕਟ ਅਤੇ ਲੁੱਟ ਦੇ ਮਾਮਲੇ ਦਰਜ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News