ਕੇਬਲ ਚੋਰੀ ਕਰਨ ਵਾਲੇ ਦੋ ਚੋਰ ਗ੍ਰਿਫ਼ਤਾਰ, ਹਜ਼ਾਰ ਰੁਪਏ ਕੀਮਤ ਦੀਆਂ ਤਾਰਾਂ ਬਰਾਮਦ
Tuesday, Jan 27, 2026 - 04:58 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ) : ਜੀਓ ਦੇ ਟਾਵਰ ਤੋਂ ਕੇਬਲ ਚੋਰੀ ਕਰਨ ਦੇ ਦੋਸ਼ 'ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੀਆਂ ਹੋਈਆਂ ਕੇਬਲਾਂ ਬਰਾਮਦ ਹੋਈਆਂ ਹਨ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਖੁਸ਼ੀਆ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਅਤੇ ਬਿਆਨਾ ਵਿੱਚ ਤਲਵਿੰਦਰ ਸਿੰਘ ਵਾਸੀ ਮੋਹਾਲੀ ਨੇ ਦੱਸਿਆ ਕਿ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪਿੰਡ ਸੈਦੇਕੇ ਮੋਹਨ ਵਿੱਚ ਸਥਿਤ ਜੀਓ ਦੇ ਟਾਵਰ ਤੋਂ ਜਗਮੋਹਨ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਸੋਨੂੰ ਪੁੱਤਰ ਜੋਗਿੰਦਰ ਸਿੰਘ ਨੇ 24 ਅਤੇ 25 ਦੀ ਰਾਤ ਨੂੰ ਕੇਬਲ ਚੋਰੀ ਕੀਤੀ ਹੈ। ਇਸ 'ਤੇ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾ ਕੋਲੋਂ ਕਰੀਬ 5 ਹਜ਼ਾਰ ਰੁਪਏ ਦੀਆਂ ਕੇਬਲ ਤਾਰਾਂ ਬਰਾਮਦ ਹੋਈਆਂ। ਪੁਲਸ ਵੱਲੋਂ ਚੋਰਾਂ ਤੋਂ ਪੁੱਛਗਿੱਛ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
