ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਦੋ ਹੋਰ ਟੋਲ ਪਲਾਜ਼ੇ ਹੋਏ ਬੰਦ

Wednesday, Aug 07, 2024 - 12:29 PM (IST)

ਅਮਰਗੜ੍ਹ/ਚੰਡੀਗੜ੍ਹ/ਜਲੰਧਰ (ਸ਼ੇਰਗਿੱਲ/ਅੰਕੁਰ/ਧਵਨ)- ਤਕਰੀਬਨ 12 ਸਾਲਾਂ ਤੋਂ ਮਾਲੇਰਕੋਟਲਾ ਪਟਿਆਲਾ ਰੋਡ ’ਤੇ ਪੈਂਦੇ ਪਿੰਡ ਮਾਹੋਰਾਣਾ ਅਤੇ ਕਲਿਆਣ ’ਚ ਸਥਿਤ ਰਾਜਦੀਪ ਟੋਲ ਕੰਪਨੀ ਵੱਲੋਂ 2012 ’ਚ ਲਾਏ ਗਏ ਦੋਵੇਂ ਟੋਲ ਪਲਾਜ਼ੇ ਬੀਤੀ ਰਾਤ 12 ਵਜੇ ਬੰਦ ਹੋ ਗਏ। ਇਸ ਸਬੰਧੀ ਰਾਜਦੀਪ ਟੋਲ ਕੰਪਨੀ ਦੇ ਕਰਮਚਾਰੀ ਸੁਖਚੈਨ ਸਿੰਘ ਸੁਪਰਵਾਈਜ਼ਰ, ਐੱਮ. ਡੀ. ਰਜੇਸ਼ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਭਾ-ਪਟਿਆਲਾ ਰੋਡ ’ਤੇ ਸਥਿਤ ਪਿੰਡ ਮਾਹੋਰਾਣਾ ਅਤੇ ਕਲਿਆਣ ’ਚ ਸਾਡੀ ਕੰਪਨੀ ਵੱਲੋਂ ਲਾਏ ਗਏ ਦੋਵੇਂ ਟੋਲ ਪਲਾਜ਼ੇ ਮਿਆਦ ਪੂਰੀ ਹੋਣ ਕਾਰਨ ਬੰਦ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਨਾਲ ਜੁੜੀ ਵੱਡੀ ਖ਼ਬਰ, ਕਿਸਾਨ ਜਥੇਬੰਦੀਆਂ ਨੇ ਕਰ 'ਤਾ ਵੱਡਾ ਐਲਾਨ

ਇਸ ਸਬੰਧੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪਟਿਆਲਾ-ਨਾਭਾ-ਮਾਲੇਰਕੋਟਲਾ ’ਤੇ ਮੋਹਰਾਣਾ ਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ’ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ’ਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - 'ਪਾਪਾ ਮੈਂ ਪ੍ਰੇਸ਼ਾਨ ਹਾਂ...' 14 ਸਾਲਾ ਮਾਸੂਮ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਪਿਓ ਨੂੰ ਵੀਡੀਓ ਕਾਲ ਕਰ ਕਹੀਆਂ ਭਾਵੁਕ ਗੱਲਾ

ਉਨ੍ਹਾਂ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ’ਤੇ ਵਿੱਤੀ ਬੋਝ ਨੂੰ ਘੱਟ ਕਰਨ ਤੇ ਇਨ੍ਹਾਂ ਸੜਕਾਂ ’ਤੇ ਨਿਰਵਿਘਨ ਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਕਦਮ ਹੈ। ਸੱਤਾ ’ਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News