ਪੇਸ਼ਾਵਰ ’ਚ ਬੰਦੂਕਧਾਰੀਆਂ ਨੇ ਹਮਲਾ ਕਰਕੇ ਦੋ ਹਿਜੜਿਆਂ ਨੂੰ ਕੀਤਾ ਜ਼ਖ਼ਮੀ

Sunday, May 05, 2024 - 01:51 PM (IST)

ਪੇਸ਼ਾਵਰ ’ਚ ਬੰਦੂਕਧਾਰੀਆਂ ਨੇ ਹਮਲਾ ਕਰਕੇ ਦੋ ਹਿਜੜਿਆਂ ਨੂੰ ਕੀਤਾ ਜ਼ਖ਼ਮੀ

ਗੁਰਦਾਸਪੁਰ, ਇਸਲਾਮਾਬਾਦ (ਵਿਨੋਦ)- ਪਾਕਿਸਤਾਨੀ ਸ਼ਹਿਰ ਪੇਸ਼ਾਵਰ ’ਚ ਬੰਦੂਕਧਾਰੀਆਂ ਵੱਲੋਂ ਦੋ ਹਿਜੜਿਆਂ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਸਰਹੱਦ ਪਾਰ ਸੂਤਰਾਂ ਅਨੁਸਾਰ ਸ਼ਨੀਵਾਰ ਤੜਕੇ ਪੇਸ਼ਾਵਰ ਦੇ ਕੋਹਾਟ ਰੋਡ ਨੇੜੇ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗੋਲ਼ੀਬਾਰੀ ਵਿਚ ਦੋ ਹਿਜੜੇ ਜ਼ਖ਼ਮੀ ਹੋ ਗਏ। ਉਹ ਇਕ ਵਿਆਹ ਤੋਂ ਘਰ ਪਰਤ ਰਹੇ ਸਨ ਜਦੋਂ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਬੰਦੂਕਧਾਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਨਿਸ਼ਾਨਾ ਬਣਾਇਆ। ਜ਼ਖ਼ਮੀਆਂ ਦੀ ਪਛਾਣ ਹਮਜ਼ਾ ਉਰਫ਼ ਮਹਿਕ ਅਤੇ ਕਾਮਰਾਨ ਉਰਫ਼ ਜਯਾ ਵਜੋਂ ਹੋਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਇਕ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਦਸੂਹਾ 'ਚ ਵੱਡੀ ਵਾਰਦਾਤ, ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News