ਸ਼ਰਾਬ ਸਣੇ 2 ਔਰਤਾਂ ਗ੍ਰਿਫਤਾਰ

02/12/2018 3:27:42 AM

ਗੁਰਦਾਸਪੁਰ,   (ਵਿਨੋਦ)-  ਪੁਲਸ ਨੇ ਦੋ ਔਰਤਾਂ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ।ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਦੇ ਇੰਚਾਰਜ ਰਜਿੰਦਰ ਕੁਮਾਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਜੈਕਰਨ ਸਿੰਘ ਨੇ ਪੁਲਸ ਪਾਰਟੀ ਨਾਲ ਪਿੰਡ ਮੀਰਪੁਰ ਦੇ ਬਾਹਰ ਨਾਕਾ ਲਾਇਆ ਹੋਇਆ ਸੀ ਕਿ ਸ਼ੱਕ ਦੇ ਆਧਾਰ 'ਤੇ ਮਨਜੀਤ ਉਰਫ਼ ਨਿੱਕੀ ਪਤਨੀ ਮੰਗਾ ਰਾਮ ਵਾਸੀ ਬਰਿਆਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 7500 ਮਿਲੀਲਿਟਰ ਸ਼ਰਾਬ ਬਰਾਮਦ ਕੀਤੀ।
ਦੋਰਾਂਗਲਾ, (ਵਿਨੋਦ/ਨੰਦਾ)- ਦੋਰਾਂਗਲਾ ਸਟੇਸ਼ਨ ਦੇ ਇੰਚਾਰਜ ਕੁਲਜਿੰਦਰ ਨੇ ਦੱਸਿਆ ਕਿ ਸਬ-ਇੰਸਪੈਕਟਰ ਛੱਜੂ ਰਾਮ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਕਿ ਇਕ ਮੁਖਬਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਚੰਚਲਾ ਉਰਫ਼ ਸੀ.ਕੇ. ਪਤਨੀ ਵਿਜੇ ਕੁਮਾਰ ਵਾਸੀ ਪਿੰਡ ਗਾਹਲੜੀ ਨੂੰ 6750 ਮਿਲੀਲਿਟਰ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਗਿਆ।