ਬੁਢਲਾਡਾ ਵਿਖੇ ਕੋਰੋਨਾ ਕਾਰਨ ਦੋ ਔਰਤਾ ਦੀ ਮੌਤ

Saturday, Apr 24, 2021 - 08:31 PM (IST)

ਬੁਢਲਾਡਾ ਵਿਖੇ ਕੋਰੋਨਾ ਕਾਰਨ ਦੋ ਔਰਤਾ ਦੀ ਮੌਤ

ਬੁਢਲਾਡਾ,(ਬਾਂਸਲ)- ਪਿਛਲੇ ਲੰਬੇ ਸਮੇਂ ਤੋਂ ਕੋਰੋਨਾ ਮਹਾਮਾਰੀ ਕਾਰਨ ਜਿਥੇ ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉੱਥੇ ਮੌਤਾਂ ਦਾ ਸਿਲਸਿਲਾ ਵੀ ਘਟਣ ਦਾ ਨਾਮ ਨਹੀਂ ਲੈ ਰਿਹਾ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਦੀ 48 ਸਾਲਾ ਅਤੇ ਵਾਰਡ ਨੰਬਰ 13 ਦੀ 62 ਸਾਲਾ ਦੋ ਔਰਤਾਂ ਦੀ ਕੋਰੋਨਾ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕੋਰੋਨਾ ਮਹਾਮਾਰੀ ਦਾ ਪ੍ਰਕੋਪ ਘਟਣ ਦਾ ਨਾਮ ਨਹੀ ਲੈ ਰਿਹਾ ਬਲਕਿ ਦਿਨੋ-ਦਿਨ ਵੱਧ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਕਿਹਾ ਹੈ ਸਾਨੂੰ ਇਸ ਤੋਂ ਡਰਨ ਦੀ ਲੋੜ ਨਹੀਂ ਬਲਕਿ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਹ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।


author

Bharat Thapa

Content Editor

Related News