ਮੋਗਾ ’ਚ ਵਾਪਰੇ ਭਿਆਨਕ ਹਾਦਸੇ ’ਚ ਜਨਾਨੀਆਂ ਦੇ ਸਰੀਰ ਦੇ ਉੱਡੇ ਚਿੱਥੜੇ, ਦੇਖਣ ਵਾਲਿਆਂ ਦੇ ਦਹਿਲ ਗਏ ਦਿਲ

Saturday, Aug 26, 2023 - 06:27 PM (IST)

ਮੋਗਾ ’ਚ ਵਾਪਰੇ ਭਿਆਨਕ ਹਾਦਸੇ ’ਚ ਜਨਾਨੀਆਂ ਦੇ ਸਰੀਰ ਦੇ ਉੱਡੇ ਚਿੱਥੜੇ, ਦੇਖਣ ਵਾਲਿਆਂ ਦੇ ਦਹਿਲ ਗਏ ਦਿਲ

ਮੋਗਾ/ਨਿਹਾਲ ਸਿੰਘ ਵਾਲਾ (ਗੋਪੀ/ਬਾਵਾ) : ਮੋਗਾ-ਬਰਨਾਲਾ ਰਾਸ਼ਟਰੀ ਮਾਰਗ ’ਤੇ ਪਿੰਡ ਮਾਛੀਕੇ ਵਿਖੇ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਤੇਜ਼ ਰਫ਼ਤਾਰ ਨਾਲ ਆ ਰਹੀ ਸਕਾਰਪੀਓ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਬੀਬੀਆਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। 

ਇਹ ਵੀ ਪੜ੍ਹੋ : ਫਰਾਂਸ ਅੰਬੈਸੀ ਵੀਜ਼ਾ ਧੋਖਾਦੇਹੀ ਮਾਮਲੇ ’ਚ ਵੱਡੀ ਕਾਰਵਾਈ, ਟ੍ਰੈਵਲ ਏਜੰਟ ਦੇ ਬੈਂਕ ਲਾਕਰ ਦੀ ਤਲਾਸ਼ੀ ਨੇ ਉਡਾਏ ਹੋਸ਼

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਾਛੀਕੇ ਵਿਖੇ ਸਟੈਂਡ ’ਤੇ ਦੋ ਔਰਤਾਂ ਬੱਸ ਦੀ ਉਡੀਕ ਕਰ ਰਹੀਆਂ ਸਨ। ਇਸ ਦੌਰਾਨ ਮੋਗਾ ਵਾਲੇ ਪਾਸਿਓਂ ਤੇਜ਼ ਰਫ਼ਤਾਰ ਨਾਲ ਆ ਰਹੀ ਸਕਾਰਪੀਓ ਗੱਡੀ ਉਨ੍ਹਾਂ ਦੇ ਉੱਪਰ ਆ ਚੜ੍ਹੀ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿਚ ਔਰਤਾਂ ਦੇ ਸਰੀਰ ਦੇ ਬੁਰੀ ਤਰ੍ਹਾਂ ਚਿੱਥੜੇ ਉੱਡ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਨੂੰ ਦੇਖ ਕੇ ਹਰ ਕੋਈ ਦਹਿਲ ਗਿਆ। ਘਟਨਾ ਤੋਂ ਬਾਅਦ ਕੱਠੇ ਹੋਏ ਲੋਕਾਂ ਵਲੋਂ ਗੱਡੀ ਦੇ ਡਰਾਇਵਰ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਆਉਣ ਵਾਲੇ ਦਿਨਾਂ ’ਚ ਅਜਿਹਾ ਰਹੇਗਾ ਮੌਸਮ

ਦੱਸਣਯੋਗ ਹੈ ਕਿ ਇਸ ਮਾਰਗ ’ਤੇ ਪਿੰਡ ਮਾਛੀ ਕੇ ਵਿਖੇ ਸੜਕ ਹਾਦਸਿਆਂ ਤੋਂ ਬਚਾਅ ਲਈ ਪੁੱਲ ਦੀ ਮੰਗ ਨੂੰ ਲੈ ਕੇ ਪਿੰਡ ਦੇ ਲੋਕਾਂ ਵੱਲੋਂ ਲਗਾਤਾਰ ਦੋ ਸਾਲ ਧਰਨਾ ਲਗਾਇਆ ਗਿਆ ਸੀ। ਸੜਕ ਮਹਿਕਮੇ ਅਤੇ ਸਰਕਾਰ ਵੱਲੋਂ ਪੁਲ਼ ਬਣਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ। ਜਿਸ ਕਾਰਨ ਇਹ ਸੜਕ ਬੰਦੇ ਖਾਣੀ ਬਣ ਚੁੱਕੀ ਹੈ ਅਤੇ ਇਸ ’ਤੇ ਕਈ ਹਾਦਸੇ ਵਾਪਰ ਚੁੱਕੇ ਹਨ।

ਇਹ ਵੀ ਪੜ੍ਹੋ : ਪਤੀ ਦੀ ਸ਼ਰਮਨਾਕ ਕਰਤੂਤ, ਇੰਸਟਾਗ੍ਰਾਮ ’ਤੇ ਪਤਨੀ ਦੀ ਨਗਨ ਵੀਡੀਓ ਕਰ ਦਿੱਤੀ ਅਪਲੋਡ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News