ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਬੇਹੋਸ਼, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ

Tuesday, May 26, 2026 - 11:08 AM (IST)

ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਬੇਹੋਸ਼, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ

ਸੁਨਾਮ- ਪੰਜਾਬ 'ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰ ਤੋਂ ਹੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਤਿੱਖੀ ਗਰਮੀ ਦੇ ਬਾਵਜੂਦ ਵੋਟਰਾਂ ਦੇ ਹੌਸਲੇ ਵਿੱਚ ਕੋਈ ਕਮੀ ਨਹੀਂ ਦਿਖਾਈ ਦਿੱਤੀ ਅਤੇ ਮਹਿਲਾਵਾਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਵੀ ਵੱਡੀ ਗਿਣਤੀ ਵਿੱਚ ਵੋਟਿੰਗ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਇਸੇ ਦਰਮਿਆਨ ਸੁਨਾਮ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਦੀ ਤਬੀਅਤ ਖਰਾਬ ਹੋ ਗਈ। ਜਾਣਕਾਰੀ ਅਨੁਸਾਰ ਵਾਰਡ ਨੰਬਰ 8 ਅਤੇ ਵਾਰਡ ਨੰਬਰ 17 ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਦੋ ਮਹਿਲਾਵਾਂ ਬੇਹੋਸ਼ ਹੋ ਗਈਆਂ। ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਮਹਿਲਾਵਾਂ ਨੂੰ ਸੰਭਾਲਿਆ ਅਤੇ ਉਨ੍ਹਾਂ ਨੂੰ ਛਾਂ ਵਿੱਚ ਬਿਠਾ ਕੇ ਪਾਣੀ ਪਿਲਾਇਆ।

ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤਿੱਖੀ ਧੁੱਪ ਅਤੇ ਵੱਧ ਰਹੀ ਗਰਮੀ ਕਾਰਨ ਵੋਟਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ 'ਤੇ ਨਾ ਤਾਂ ਐਂਬੂਲੈਂਸ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਨਾ ਹੀ ਬਜ਼ੁਰਗਾਂ, ਦਿਵਿਆਂਗਾਂ ਜਾਂ ਬਿਮਾਰ ਲੋਕਾਂ ਲਈ ਵ੍ਹੀਲਚੇਅਰ ਦੀ ਕੋਈ ਸਹੂਲਤ ਮੁਹੱਈਆ ਕਰਵਾਈ ਗਈ। ਲੋਕਾਂ ਦਾ ਕਹਿਣਾ ਸੀ ਕਿ ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟਰ ਪੋਲਿੰਗ ਕੇਂਦਰਾਂ 'ਤੇ ਪਹੁੰਚਦੇ ਹਨ, ਇਸ ਲਈ ਸਿਹਤ ਸਹੂਲਤਾਂ ਅਤੇ ਐਮਰਜੈਂਸੀ ਪ੍ਰਬੰਧ ਲਾਜ਼ਮੀ ਹੋਣੇ ਚਾਹੀਦੇ ਹਨ। ਇਸ ਘਟਨਾ ਤੋਂ ਬਾਅਦ ਚੋਣ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਤਿਆਰੀਆਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News