ਪੰਜਾਬ ''ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ ''ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ ਹੋਈ ਮੌਤ

Wednesday, Jun 03, 2026 - 12:14 PM (IST)

ਪੰਜਾਬ ''ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ ''ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ ਹੋਈ ਮੌਤ

ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਮੁਕੇਰੀਆਂ ਦੇ ਗੈਸਟ ਹਾਊਸ ਸਾਹਮਣੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਦੋ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਿਸ਼ਤੇ ’ਚ ਦੋਵੇਂ ਔਰਤਾਂ ਆਪਸ ’ਚ ਦਰਾਣੀ-ਜਠਾਣੀ ਲੱਗਦੀਆਂ ਸਨ। ਜਾਣਕਾਰੀ ਅਨੁਸਾਰ ਪਠਾਨਕੋਟ ਵੱਲੋਂ ਆ ਰਿਹਾ ਇਕ ਤੇਜ਼ ਰਫ਼ਤਾਰ ਟਰੱਕ ਸਕੂਟੀ ਸਵਾਰ ਦੋ ਔਰਤਾਂ ਨੂੰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਔਰਤ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਟਰੱਕ ਸਕੂਟਰੀ ਨੂੰ ਆਪਣੇ ਨਾਲ ਘਸੀਟਦਾ ਹੋਇਆ ਕਰੀਬ 500 ਮੀਟਰ ਤੱਕ ਲੈ ਗਿਆ। ਇਸ ਦੌਰਾਨ ਦੂਜੀ ਔਰਤ ਵੀ ਹਾਦਸੇ ਦੀ ਭੇਟ ਚੜ੍ਹ ਗਈ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤਾਂ ਦੀ ਪਛਾਣ ਪਰਮਜੀਤ ਕੌਰ ਪਤਨੀ ਪੱਖਣ ਸਿੰਘ (40) ਅਤੇ ਕਰਮਜੀਤ ਕੌਰ ਪਤਨੀ ਅਵਤਾਰ ਸਿੰਘ (35) ਦੋਵੇਂ ਵਾਸੀ ਪਿੰਡ ਪੰਡੋਰੀ, ਤਹਿਸੀਲ ਮੁਕੇਰੀਆਂ, ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ ''ਚੋਂ ਹਾਸਲ ਕੀਤੇ ਵੱਡੇ ਮੁਕਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News