ਮੋਗਾ ਵਿਖੇ ਨੀਂਹ ਪੁੱਟਦੇ ਸਮੇਂ ਵਾਪਰਿਆ ਵੱਡਾ ਹਾਦਸਾ, ਮਿੱਟੀ ਹੇਠਾਂ ਦੱਬੇ ਗਏ ਦੋ ਮਜ਼ਦੂਰ (ਵੀਡੀਓ)
Saturday, Jan 13, 2024 - 06:33 PM (IST)
ਮੋਗਾ (ਕਸ਼ਿਸ਼)- ਇਥੋਂ ਦੇ ਸਥਾਨਕ ਦੁਸਾਂਝ ਰੋਡ 'ਤੇ ਇਕ ਪਲਾਟ ਦੀ ਨੀਂਹ ਪੁੱਟਦੇ ਸਮੇਂ ਮਿੱਟੀ ਡਿੱਗਣ ਕਾਰਨ 2 ਮਜ਼ਦੂਰ ਹੇਠਾਂ ਦੱਬੇ ਗਏ। ਮਿੱਟੀ ਦੇ ਢੇਰ ਵਿਚ ਦੱਬਣ ਕਾਰਨ ਦੋਵੇਂ ਮਜ਼ਦੂਰ ਗੰਭੀਰ ਜ਼ਖ਼ਮੀ ਹੋਏ ਹਨ, ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਜੇ. ਸੀ. ਬੀ. ਦੀ ਮਦਦ ਨਾਲ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਸਾਂਝ ਰੋਡ 'ਤੇ ਇਕ ਪੁਰਾਣੇ ਪਲਾਟ ਦੀ ਨੀਂਹ 'ਚ ਖੋਦਾਈ ਦਾ ਕੰਮ ਚੱਲ ਰਿਹਾ ਸੀ ਅਤੇ ਇਸ ਦੌਰਾਨ ਨੇੜੇ ਹੀ ਮਿੱਟੀ ਦਾ ਢੇਰ ਪਿਆ ਸੀ, ਜਿਸ ਦੇ ਡਿੱਗਣ ਨਾਲ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਮਜ਼ਦੂਰਾਂ 'ਤੇ ਚਿੱਕੜ ਡਿੱਗਣ ਕਾਰਨ ਪਲਾਟ ਦੇ ਮਾਲਕ ਨੇ ਮੌਕੇ 'ਤੇ ਪਹੁੰਚ ਕੇ ਜੇ. ਸੀ. ਬੀ. ਬੁਲਾਈ ਅਤੇ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮਿੱਟੀ 'ਚ ਦੱਬੇ ਦੋਵਾਂ ਵਿਅਕਤੀਆਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਫਿਲਹਾਲ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੋਹੜੀ ਮੌਕੇ ਪੰਜਾਬ 'ਚ ਰੂਹ ਕੰਬਾਊ ਘਟਨਾ, ਬੈਟਰੀ ਨੂੰ ਲੱਗੀ ਭਿਆਨਕ ਅੱਗ, ਵਿਅਕਤੀ ਸਣੇ ਕੁੱਤੇ ਦੀ ਦਰਦਨਾਕ ਮੌਤ
ਉੱਥੇ ਹੀ ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ 112 ਨੰਬਰ 'ਤੇ ਸ਼ਿਕਾਇਤ ਮਿਲੀ ਸੀ ਅਤੇ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜੇ. ਸੀ. ਬੀ. ਦੇ ਸਹਿਯੋਗ ਨਾਲ ਦੋਵੇਂ ਮਜ਼ਦੂਰਾਂ ਨੂੰ ਕੱਢਿਆ ਗਿਆ ਮੋਗਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਉਥੇ ਹੀ ਪੁਲਸ ਵੱਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।