ਸੜਕ ਹਾਦਸੇ ''ਚ 2 ਨੌਜਵਾਨ ਜ਼ਖਮੀ
Sunday, Aug 13, 2017 - 11:54 PM (IST)
ਬਟਾਲਾ, (ਬੇਰੀ, ਸੈਂਡੀ, ਕਲਸੀ)- ਸਥਾਨਕ ਜਲੰਧਰ ਰੋਡ 'ਤੇ ਹੋਏ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਇਸ ਸਬੰਧੀ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਗੋਬਿੰਦ ਨਗਰ ਬਟਾਲਾ ਨੇ ਦੱਸਿਆ ਕਿ ਉਹ ਦੋਵੇਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਮੋਟਰਸਾਈਕਲ ਬਟਾਲਾ-ਜਲੰਧਰ ਰੋਡ 'ਤੇ ਸਥਿਤ ਉਮਰਪੁਰਾ ਦੇ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ ਇਕ ਬੁਲਟ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਉਹ ਦੋਵੇਂ ਸੜਕ 'ਤੇ ਡਿੱਗਣ ਨਾਲ ਜ਼ਖਮੀ ਹੋ ਗਏ। ਉਪਰੰਤ ਉਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਦਕਿ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ।
