ਮਖੂ ’ਚ ਵਾਪਰੇ ਦਰਦਨਾਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਘਰਾਂ ’ਚ ਵਿਛ ਗਏ ਸੱਥਰ
Sunday, Apr 30, 2023 - 06:31 PM (IST)
ਮਖੂ (ਵਾਹੀ) : ਬੀਤੀ ਰਾਤ ਮਖੂ ਅੰਮ੍ਰਿਤਸਰ-ਨੈਸ਼ਨਲ ਹਾਈਵੇ 'ਤੇ ਤੇਲ ਟੈਂਕਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸਨ ਅਤੇ ਢਾਬੇ ਤੋਂ ਰੋਟੀ ਖਾ ਕੇ ਕਣਕ ਨਾਲ ਲੱਦੇ ਆਪਣੇ ਟਰੱਕਾਂ ਕੋਲ ਜਾ ਰਹੇ ਸਨ। ਇਸ ਦੌਰਾਨ ਜ਼ੀਰਾ ਵਾਲੀ ਸਾਈਡ ਤੋਂ ਆ ਰਹੇ ਇਕ ਤੇਲ ਟੈਂਕਰ ਨਾਲ ਹੋਈ ਭਿਆਨਕ ਟੱਕਰ ਵਿੱਚ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪਤਨੀ ਨਾਲ ਹੋਏ ਝਗੜੇ ਮਗਰੋਂ ਸਹੁਰਿਆਂ ਵੱਲੋਂ ਜਵਾਈ ਦੀ ਕੁੱਟਮਾਰ, ਬੇਇੱਜ਼ਤੀ ਨਾ ਸਹਾਰਦੇ ਨੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਨੌਜਵਾਨਾਂ ਦੀ ਪਛਾਣ ਹਨੂਕ ਪੁੱਤਰ ਪਤਰਸ ਵਾਸੀ ਜੱਲ੍ਹਾ ਚੌਂਕੀ ਮਖੂ ਅਤੇ ਬਾਜ ਸਿੰਘ ਪੁੱਤਰ ਮੁਖਤਿਆਰ ਵਾਸੀ ਜੋਗੇਵਾਲਾ ਵੱਜੋ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਵਿਆਹੇ ਸਨ ਅਤੇ ਦੋਵਾਂ ਦੀ ਇੱਕ-ਇੱਕ ਕੁੜੀ ਵੀ ਹੈ। ਦੋਵੇਂ ਨੌਜਵਾਨਾਂ 'ਤੇ ਆਪਣੇ-ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਦੀ ਜ਼ਿੰਮੇਵਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਤੇਲ ਟੈਂਕਰ ਦਾ ਡਰਾਈਵਰ ਘਟਨਾ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਥਾਣਾ ਮੱਖੂ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ਼ਰਾਬੀ ਪੁੱਤ ਦੀ ਨਿੱਤ ਦੀ ਕੁੱਟਮਾਰ ਤੋਂ ਦੁਖ਼ੀ ਪਿਓ ਨੇ ਚੁੱਕਿਆ ਖ਼ੌਫ਼ਨਾਕ ਕਦਮ, ਅੱਕੇ ਨੇ ਪੁੱਤ ਦਾ ਹੀ ਕਰ ਦਿੱਤਾ ਕਤਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।