ਖ਼ੁਸ਼ੀਆਂ ’ਚ ਪਏ ਵੈਣ, ਵਿਆਹ ਦਾ ਕਾਰਡ ਵੰਡਣ ਜਾ ਰਹੇ ਨੌਜਵਾਨਾਂ ਦੀ ਹਾਦਸੇ ’ਚ ਮੌਤ, ਕੁੱਝ ਦਿਨ ਬਾਅਦ ਸੀ ਵਿਆਹ
Saturday, Oct 29, 2022 - 06:26 PM (IST)
ਖਡੂਰ ਸਾਹਿਬ : ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਨਜ਼ਦੀਕ ਬੁਲਟ ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਸ਼ਰਨਜੀਤ ਸਿੰਘ (30) ਪੁੱਤਰ ਸਤਨਾਮ ਸਿੰਘ ਅਤੇ ਪ੍ਰਦੀਪ ਸਿੰਘ (28) ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਰਨਜੀਤ ਸਿੰਘ ਦਾ ਕੁੱਝ ਦਿਨ ਬਾਅਜ ਵਿਆਹ ਸੀ ਜਿਸ ਦੇ ਚੱਲਦੇ ਉਹ ਆਪਣੇ ਦੋਸਤ ਪ੍ਰਦੀਪ ਨਾਲ ਵਿਆਹ ਦੇ ਕਾਰਡ ਵੰਡਣ ਜਾ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਇਕ ਮੁਹੱਲੇ ਦੇ ਦੋ ਘਰਾਂ ਵਿਚ ਵਿੱਛੇ ਸੱਥਰਾਂ ਕਾਰਨ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਸ ਨੇ ਨੌਜਵਾਨਾਂ ਦੀਆਂਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਇਸ ਵੱਡੇ ਸਿੱਖ ਆਗੂ ਨੂੰ ਬਣਾਇਆ ਜਾ ਸਕਦੈ ਸੂਬਾ ਪ੍ਰਧਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਜੀਠਾ ਦੇ ਵਾਰਡ ਨੰਬਰ 1 ’ਚ ਰਹਿਣ ਵਾਲੇ ਸ਼ਰਨਜੀਤ ਸਿੰਘ 21-22 ਨਵੰਬਰ ਨੂੰ ਵਿਆਹ ਸੀ। ਇਸ ਦੇ ਚੱਲਦਿਆਂ ਉਹ ਆਪਣੇ ਦੋਸਤ ਪ੍ਰਦੀਪ ਸਿੰਘ ਨਾਲ ਵਿਆਹ ਦੇ ਕਾਰਡ ਵੰਡਣ ਲਈ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਜਦੋਂ ਉਹ ਪਿੰਡ ਕੋਟ ਮੁਹੰਮਦ ਖਾਂ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਟ੍ਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਹਾਦਸੇ ਵਿਚ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਪਹਿਲਾਂ ਤਰਨਤਾਰਨ ਹਸਪਤਾਲ ਲਿਜਾਇਆ ਗਿਆ, ਜਿੱਥੇ ਗੰਭੀਰ ਹਾਲਤ ਦੇ ਚੱਲਦਿਆਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਭੇਜਿਆ ਗਿਆ ਪਰ ਉਥੇ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਤੜਕੇ ਚਾਰ ਵਜੇ ਹਾਈਵੇ ’ਤੇ ਮੌਤ ਨੂੰ ਮਖ਼ੌਲਾਂ ਕਰ ਰਹੇ ਮੁੰਡਿਆਂ ਨਾਲ ਵਾਪਰਿਆ ਵੱਡਾ ਹਾਦਸਾ, ਟੋਟੇ-ਟੋਟੇ ਹੋ ਗਈ ਕਾਰ
ਉਧਰ ਪੁਲਸ ਨੇ ਸ਼ਰਨਜੀਤ ਸਿੰਘ ਦੇ ਭਰਾ ਗੁਰਪਿੰਦਰ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਵਿਰੁੱਧ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਛੇ ਮਹੀਨੇ ਪਹਿਲਾਂ ਹੋਏ ਵਿਆਹ ਦਾ ਖ਼ੌਫਨਾਕ ਅੰਤ, ਰਾਖਸ਼ ਬਣੇ ਪਤੀ ਨੇ ਪਤਨੀ ਨੂੰ ਦਿੱਤੀ ਰੌਗਟੇ ਖੜ੍ਹੇ ਕਰਨ ਵਾਲੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।