ਮਾਮਲਾ ਅੰਮ੍ਰਿਤਸਰ ’ਚ ਖ਼ਾਲਸਾ ਕਾਲਜ ਦੇ ਬਾਹਰ ਹੋਈ ਫਾਇਰਿੰਗ ਦਾ, ਦੋ ਨੌਜਵਾਨ ਤੇ ਇਕ ਲੜਕੀ ਗ੍ਰਿਫ਼ਤਾਰ
Saturday, Jun 04, 2022 - 08:18 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ’ਚ ਦੋ ਦਿਨ ਪਹਿਲਾਂ ਖਾਲਸਾ ਕਾਲਜ ਦੇ ਬਾਹਰ ਗੋਲ਼ੀਆਂ ਚੱਲੀਆਂ ਸਨ, ਜਿਸ ’ਚ ਲਵਪ੍ਰੀਤ ਸਿੰਘ ਨਾਂ ਦੇ ਨੌਜਵਾਨ ਦੀ ਮੌਤ ਗਈ ਸੀ। ਇਸ ਤੋਂ ਬਾਅਦ ਪੁਲਸ ਨੇ ਮ੍ਰਿਤਕ ਲਵਪ੍ਰੀਤ ਸਿੰਘ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਅੱਜ ਅੰਮ੍ਰਿਤਸਰ ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਉਨ੍ਹਾਂ ਵੱਲੋਂ ਦੋ ਨੌਜਵਾਨਾਂ ਤੇ ਇਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਗੁਰਸਿਮਰਨ ਸਿੰਘ ਨੂੰ ਗੋਲ਼ੀਆਂ ਲੱਗੀਆਂ ਸਨ ਤੇ ਅਮਨਦੀਪ ਹਸਪਤਾਲ ਦਾਖ਼ਲ ਕਰਵਾਇਆ ਸੀ, ਜਿਥੇ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅਕਾਲੀ ਦਲ ਨੇ ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਮੁੱਖ ਅਫ਼ਸਰ ਥਾਣਾ ਕੰਟੋਨਮੈਂਟ ਵੱਲੋਂ ਮੁਕੱਦਮੇ ’ਚ ਨਾਮਜ਼ਦ ਦੋਸ਼ੀ ਮਨਿੰਦਰ ਸਿੰਘ ਉਰਫ ਮਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਜਸ਼ਨ ਕੁਮਾਰ ਅਤੇ ਲੜਕੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ। ਉਕਤ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਾਕੀ ਦੋਸ਼ੀਆਂ ਬਾਰੇ ਪਤਾ ਕਰਕੇ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਸਰ ’ਚ ਹੋਈ ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦਾ ਕਹਿਣਾ ਸੀ ਕਿ ਇਸ ਘਟਨਾ ਨੂੰ ਕਿਸੇ ਗੈਂਗਸਟਰ ਜਾਂ ਘੱਲੂਘਾਰੇ ਨਾਲ ਨਾ ਜੋੜਿਆ ਜਾਵੇ।ਇਹ ਆਪਸੀ ਰੰਜਿਸ਼ ਤਹਿਤ ਗੋਲ਼ੀਆਂ ਚੱਲਣ ਦਾ ਮਾਮਲਾ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਹੁਣ ਦੋਸ਼ੀ ਗ੍ਰਿਫ਼ਤਾਰ ਹੋਣ ਤੋਂ ਬਾਅਦ ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਹਥਿਆਰ ਕਿੱਥੋਂ ਆਇਆ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਨੌਜਵਾਨਾਂ ਦਾ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਜਾਂਚ ’ਚ ਹੋਰ ਕਈ ਖ਼ੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਕੀਤੀ ਇਹ ਮੰਗ