ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਦੋ ਨੌਜਵਾਨਾਂ ਵੱਲੋਂ 7 ਸਾਲਾ ਬੱਚੀ ਅਗਵਾ, ਮਾਂ-ਪਿਓ ਦਾ ਰੋ-ਰੋ ਬੁਰਾ ਹਾਲ

05/16/2023 5:43:15 PM

ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪਿੰਡ ਰਾਮਪੁਰਾ ਤੋਂ 7 ਸਾਲਾ ਬੱਚੀ ਨੂੰ ਅਗਵਾ ਕਰ ਲਿਆ ਗਿਆ ਸੀ। ਇਹ ਸਾਰੀ ਘਟਨਾ ਕੈਮਰੇ 'ਚ ਕੈਦ ਹੋ ਗਈ। ਜਾਣਕਾਰੀ ਅਨੁਸਾਰ ਅਭਿਰੋਜਜੋਤ ਕੌਰ ਘਰ ਤੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜੋ ਵਾਪਸ ਘਰ ਨਹੀਂ ਪਰਤੀ। ਜਦੋਂ ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਥਾਣੇ 'ਚ ਦਿੱਤੀ ਤਾਂ ਜਾਂਚ 'ਚ ਸੀਸੀਟੀਵੀ ਫੁਟੇਜ ਮਿਲੀ।

ਇਹ ਵੀ ਪੜ੍ਹੋ-  40 ਸਾਲ ਫ਼ੌਜੀ ਨੂੰ ਦੇ ਦਿੱਤੀ ਜ਼ਿਆਦਾ ਪੈਨਸ਼ਨ, ਕੱਟਣ ਲੱਗੇ ਤਾਂ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਸੀਸੀਟੀਵੀ ਫੁਟੇਜ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਬਾਈਕ ਸਵਾਰ ਦੋ ਨੌਜਵਾਨ ਬੱਚੀ ਨੂੰ ਅਗਵਾ ਕਰ ਲੈ ਕੇ ਜਾ ਰਹੇ ਹਨ। ਇਨ੍ਹਾਂ ਨੌਜਵਾਨਾਂ ਦੇ ਮੂੰਹ ਢਕੇ ਹੋਏ ਹਨ। ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ

ਇਸ ਦੌਰਾਨ ਬੱਚੀ ਦੇ ਮਾਪਿਆਂ ਦਾ ਕਹਿਣਾ ਹੈ ਕਿ ਸਾਡੀ ਬੱਚੀ ਰੋਜ਼ 4 ਵਜੇ ਟਿਊਸ਼ਨ ਜਾਂਦੀ ਸੀ ਅਤੇ ਪਰ ਉਹ ਘਰ ਵਾਪਸ ਨਹੀਂ ਆਈ। ਉਨ੍ਹਾਂ ਕਿਹਾ ਕਿ ਅਸੀਂ ਬੱਚੀ ਬਾਰੇ ਲੋਕਾਂ ਨੂੰ ਵੀ ਪੁੱਛਿਆ ਹੈ ਪਰ ਸਾਡੀ ਬੱਚੀ ਦਾ ਕੋਈ ਪਤਾ ਨਹੀਂ ਲੱਗ ਸਕਿਆ। ਮਾਪਿਆਂ ਨੇ ਪੁਲਸ ਨੂੰ ਹੱਥ ਜੋੜ ਕੇ ਬੇਨਤੀ ਕਰਦਿਆਂ ਕਿਹਾ ਕਿ ਉਹ ਸਾਡੀ ਬੱਚੀ ਨੂੰ ਲੱਭ ਦੇਣ। ਇਸ ਦੌਰਾਨ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਪੁਲਸ ਵੱਲੋਂ ਲਗਾਤਾਰ ਇਸ ਮਾਮਲੇ 'ਚ ਲੋਕਾਂ ਤੋਂ ਪੁੱਛ-ਗਿੱਛ ਅਤੇ ਪਿੰਡ 'ਚ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News