ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

Tuesday, Nov 26, 2024 - 11:55 AM (IST)

ਤਰਨਤਾਰਨ (ਰਮਨ)-ਤੇਜ਼ ਰਫ਼ਤਾਰ ਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦੇ ਚੱਲਦਿਆਂ ਵਾਪਰੇ ਸੜਕੀ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਮੁਹੱਬਤ ਦੀਪ ਸਿੰਘ ਉਰਫ ਸ਼ੀਲਾ (24) ਪੁੱਤਰ ਕੁਲਦੀਪ ਸਿੰਘ ਅਤੇ ਹਰਮਨਦੀਪ ਸਿੰਘ (17) ਪੁੱਤਰ ਅੰਗਰੇਜ਼ ਸਿੰਘ ਵਾਸੀਆਨ ਪਿੰਡ ਕੰਗ ਜਦੋਂ ਤਰਨਤਾਰਨ ਤੋਂ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਤਾਂ ਬੱਸ ਅੱਡਾ ਮਾਲ ਚੱਕ ਨਜ਼ਦੀਕ ਤੇਜ਼ ਰਫਤਾਰ ਕਾਰ ਦਾ ਕੰਟਰੋਲ ਹੱਥੋਂ ਬਾਹਰ ਹੋ ਗਿਆ। ਜਿਸ ਦੇ ਚੱਲਦਿਆਂ ਤੇਜ਼ ਰਫਤਾਰ ਕਾਰ ਦੀਆਂ ਬਾਜੀਆਂ ਲੱਗਦੀਆਂ ਹੋਇਆਂ ਉਹ ਖੇਤਾਂ ਵਿਚ ਜਾ ਡਿੱਗੀ।

ਇਹ ਵੀ ਪੜ੍ਹੋ- ਲਾਲ ਚੂੜੇ ਵਾਲੀ ਕੁੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 2 ਜਣਿਆਂ ਦੀ ਮੌਤ, ਬੇਹੱਦ ਖੌਫ਼ਨਾਕ ਤਸਵੀਰਾਂ

ਹਾਦਸਾ ਇੰਨਾ ਜ਼ਿਆਦਾ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਵੱਲੋਂ ਦੋਵਾਂ ਨੂੰ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਦਿਓਰ ਦੀ ਦਰਿੰਦਗੀ: ਦੋਸਤ ਨਾਲ ਮਿਲ ਕੇ ਭਰਜਾਈ ਨਾਲ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News