ਨਸ਼ੇ ਦੇ ਕਹਿਰ ਨੇ ਉਜਾੜੇ ਦੋ ਹੋਰ ਪਰਿਵਾਰ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਏ ਮਾਵਾਂ ਦੇ ਪੁੱਤ

Tuesday, Jul 26, 2022 - 06:21 PM (IST)

ਨਸ਼ੇ ਦੇ ਕਹਿਰ ਨੇ ਉਜਾੜੇ ਦੋ ਹੋਰ ਪਰਿਵਾਰ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਏ ਮਾਵਾਂ ਦੇ ਪੁੱਤ

ਸਮਾਣਾ (ਦਰਦ) : ਸਬ-ਡਵੀਜ਼ਨ ਦੇ ਪਿੰਡ ਕਕਰਾਲਾ ਭਾਇਕਾ ਅਤੇ ਸਮਾਣਾ ਦੇ ਮੁਹੱਲਾ ਬ੍ਹੰਮਣਾ ਪੱਤੀ ਦੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੇ ਵਾਰਿਸਾਂ ਸੁਖਵਿੰਦਰ ਪਾਲ ਤੇ ਬੌਬੀ ਰਾਮ ਵੱਲੋਂ ਪੁਲਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਭਾਇਕਾ ਦਾ ਇਕ 28 ਸਾਲਾ ਨੌਜਵਾਨ ਮ੍ਰਿਤਕ ਜਸਵੀਰ ਰਾਮ ਉਰਫ ਅਸ਼ਵਨੀ ਸ਼ਰਮਾ ਪੁੱਤਰ ਜਸਪਾਲ ਰਾਮ ਉਰਫ ਬੱਲਾ ਰਾਮ ਦੀ ਲਾਸ਼ ਐਤਵਾਰ ਦੀ ਰਾਤ ਨੂੰ ਕਰੀਬ 9 ਵਜੇ ਪਿੰਡ ਦੀ ਦਾਣਾ ਮੰਡੀ ’ਚੋਂ ਮਿਲੀ ਸੀ, ਜਿਸ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਸੀ। ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।ਜਾਂਚ ਅਧਿਕਾਰੀ ਏ. ਐੱਸ. ਆਈ. ਰਣਜੀਤ ਸਿੰਘ ਅਨੁਸਾਰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਬਿਆਨਾਂ ਅਨੁਸਾਰ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!

ਇਸੇ ਤਰ੍ਹਾਂ ਸਮਾਣਾ ਦੀ ਤੇਜ਼ ਕਾਲੋਨੀ ’ਚੋਂ ਬ੍ਹੰਮਣਾ ਪੱਤੀ ਦੇ ਰਹਿਣ ਵਾਲੇ 17-18 ਸਾਲਾ ਨੌਜਵਾਨ ਸੰਦੀਪ ਕੋਤਾ ਦੀ ਲਾਸ਼ ਐਤਵਾਰ ਨੂੰ ਕਰੀਬ 4 ਵਜੇ ਮਿਲੀ, ਸੂਚਨਾ ਮਿਲਣ ’ਤੇ ਸਿਟੀ ਪੁਲਸ ਦੇ ਏ. ਐੱਸ. ਆਈ. ਪੂਰਨ ਸਿੰਘ ਨੇ ਸਿਵਲ ਹਸਪਤਾਲ ਲਿਆਂਦਾ, ਜਿਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨੇ ਜਾਣ ’ਤੇ ਲਾਸ਼ ਨੂੰ ਮੋਰਚਰੀ ’ਚ ਰਖਵਾ ਕੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ। ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਅਧਾਰ ’ਤੇ ਮਾਮਲੇ ’ਚ 174 ਦੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News