ਨਸ਼ੇ ਦੇ ਦੈਂਤ ਨੇ ਦੋ ਘਰਾਂ ''ਚ ਵਿਛਾਏ ਸੱਥਰ, ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ

Friday, Sep 06, 2024 - 06:15 PM (IST)

ਤਰਨਤਾਰਨ (ਰਮਨ)- ਨਸ਼ੇ ਦੀ ਵਰਤੋਂ ਕਰਨ ਨਾਲ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹਨ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕੁੱਲ 4 ਵਿਅਕਤੀਆਂ ਖਿਲਾਫ ਵੱਖ-ਵੱਖ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਵਾਸੀ ਪਿੰਡ ਜਮਸਤਪੁਰਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਮੁੰਡਾ ਹਰਕ੍ਰਿਸ਼ਨ ਸਿੰਘ ਜਿਸ ਦੀ ਉਮਰ 31 ਸਾਲ ਹੈ ਜੋ ਤਰਨਤਾਰਨ ਵਿਖੇ ਪਾਰਸਲ ਡਿਲੀਵਰ ਕਰਨ ਦੀ ਨੌਕਰੀ ਕਰਦਾ ਹੈ। ਬੀਤੇ ਕੱਲ ਉਸ ਨੂੰ ਫੋਨ ਰਾਹੀਂ ਸੂਚਨਾ ਪ੍ਰਾਪਤ ਹੋਈ ਕਿ ਉਸਦੇ ਮੁੰਡੇ ਹਰਕ੍ਰਿਸ਼ਨ ਸਿੰਘ ਦੀ ਸਿਵਲ ਹਸਪਤਾਲ ਤਰਨਤਾਰਨ ਦੇ ਪਿਛਲੇ ਪਾਸੇ ਮੌਜੂਦ ਗਲੀ ਚਰਚ ਵਾਲੀ ਮੁਹੱਲਾ ਨਾਨਕਸਰ ਵਿਖੇ ਮੌਤ ਹੋ ਗਈ ਹੈ। ਮੌਕੇ ’ਤੇ ਜਾ ਕੇ ਵੇਖਿਆ ਤਾਂ ਉਸਦੇ ਬੇਟੇ ਦੀ ਮੌਤ ਹੋ ਚੁੱਕੀ ਸੀ। ਪਰਮਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਮੁੰਡੇ ਹਰਕ੍ਰਿਸ਼ਨ ਸਿੰਘ ਨੂੰ ਬਿੱਟਾ ਉਰਫ ਚੋਜੀ ਪੁੱਤਰ ਬਖਸ਼ੀਸ਼ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਆਪਣੇ ਨਾਲ ਲੈ ਆਏ ਸਨ, ਜਿਨ੍ਹਾਂ ਵੱਲੋਂ ਉਸ ਦੇ ਬੇਟੇ ਨੂੰ ਨਸ਼ੇ ਵਾਲੀ ਚੀਜ਼ ਜ਼ਿਆਦਾ ਮਾਤਰਾ ਵਿਚ ਦੇ ਦਿੱਤੀ, ਜਿਸ ਨਾਲ ਉਸਦੀ ਹਾਲਤ ਵਿਗੜਨ ਕਰਕੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਤੋਂ ਇਲਾਵਾ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ 30-31 ਅਗਸਤ ਦੀ ਦਰਮਿਆਨੀ ਰਾਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਟੌਲ ਵਿਖੇ ਜੋਬਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਟੌਲ ਦੀ ਨਸ਼ੀਲਾ ਟੀਕਾ ਲੱਗਣ ਕਰਕੇ ਮੌਤ ਹੋਈ ਹੈ। ਉਸ ਦਿਨ ਅਤੇ ਰਾਤ ਜੋਬਨਜੀਤ ਸਿੰਘ ਨਾਲ ਤਿੰਨ ਹੋਰ ਵਿਅਕਤੀ ਮੌਜੂਦ ਸਨ, ਜਿਨ੍ਹਾਂ ਵੱਲੋਂ ਇਕੱਠੇ ਸਕੂਲ ਵਿਚ ਨਸ਼ਾ ਕੀਤਾ ਗਿਆ ਸੀ ਅਤੇ ਇਨ੍ਹਾਂ ਨੇ ਜੋਬਨਜੀਤ ਸਿੰਘ ਦੇ ਟੀਕਾ ਲਗਾਇਆ, ਜਿਸ ਨਾਲ ਉਸਦੀ ਸਿਹਤ ਖ਼ਰਾਬ ਹੋ ਗਈ ਅਤੇ ਇਹ ਤਿੰਨੇ ਉਸਨੂੰ ਛੱਡ ਸਰਿੰਜ ਕੱਢ ਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਜੋਬਨਜੀਤ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿਚ ਬਿੱਟਾ ਉਰਫ ਚੋਜੀ ਪੁੱਤਰ ਬਖਸ਼ੀਸ਼ ਸਿੰਘ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ ਦੂਸਰੇ ਮਾਮਲੇ ਵਿਚ ਸਬ ਇੰਸਪੈਕਟਰ ਨਰੇਸ਼ ਕੁਮਾਰ ਦੇ ਬਿਆਨਾਂ ਹੇਠ ਬੰਟੀ ਪੁੱਤਰ ਸੁਰਜੀਤ ਸਿੰਘ ਵਾਸੀ ਬਾਬਾ ਜੀਵਨ ਸਿੰਘ ਗੁਰਦੁਆਰਾ ਗੋਹਲਵੜ, ਗੁਰਸੇਵਕ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਰਟੌਲ ਅਤੇ ਜਸਪਾਲ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਬਾਲੇਚੱਕ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News