ਬਟਾਲਾ ਨੇੜੇ ਵਾਪਰੇ ਹਾਦਸੇ ਨੇ ਦੋ ਘਰਾਂ ’ਚ ਵਿਛਾਏ ਸੱਥਰ, ਮਾਪਿਆਂ ਤੋਂ ਖੋਹ ਲਏ ਨੌਜਵਾਨ ਪੁੱਤ

Wednesday, Nov 08, 2023 - 06:42 PM (IST)

ਬਟਾਲਾ ਨੇੜੇ ਵਾਪਰੇ ਹਾਦਸੇ ਨੇ ਦੋ ਘਰਾਂ ’ਚ ਵਿਛਾਏ ਸੱਥਰ, ਮਾਪਿਆਂ ਤੋਂ ਖੋਹ ਲਏ ਨੌਜਵਾਨ ਪੁੱਤ

ਬਟਾਲਾ (ਸਾਹਿਲ) : ਬੀਤੀ ਦੇਰ ਰਾਤ ਬਟਾਲਾ-ਡੇਰਾ ਬਾਬਾ ਨਾਨਕ ਰੋਡ ’ਤੇ ਪੈਂਦੇ ਪਿੰਡ ਸਰਾਂਵਾਲੀ ਵਿਖੇ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਐੱਸ.ਐੱਚ.ਓ ਇੰਸਪੈਕਟਰ ਹਰਮੀਕ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕਿਲਾ ਲਾਲ ਸਿੰਘ ਜੋ ਕਿ ਅੱਡਾ ਦਾਲਮ ਨੰਗਲ ਵਿਖੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ, ਬੀਤੀ ਸ਼ਾਮ ਆਪਣੀ ਦੁਕਾਨ ਬੰਦ ਕਰਕੇ ਵਾਪਸ ਪਰਤ ਰਿਹਾ ਸੀ ਜਦੋਂ ਉਹ ਪਿੰਡ ਸਰਾਂਵਾਲੀ ਨੇੜੇ ਪਹੁੰਚਿਆ ਤਾਂ ਹਨੇਰਾ ਹੋਣ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਰਾਮ ਸ਼ਰਮਾ ਪੁੱਤਰ ਜਨਕ ਰਾਜ ਵਾਸੀ ਕੋਟਲੀ ਸੂਰਤ ਮੱਲੀ ਨਾਲ ਇਸ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਚਰਨਜੀਤ ਸਿੰਘ ਅਤੇ ਰਾਮ ਸ਼ਰਮਾ ਦੋਵਾਂ ਦੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਦੇ ਪਿੱਛੇ ਬੈਠੇ ਦੋ ਨੌਜਵਾਨ ਕਾਰਤਿਕ ਪੁੱਤਰ ਸੰਨੀ ਅਤੇ ਜਹਾਨੂਰ ਪੁੱਤਰ ਛਿੰਦਾ ਦੋਵੇਂ ਵਾਸੀ ਕੋਟਲੀ ਸੂਰਤ ਮੱਲੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਜਾਣਕਾਰੀ, ਮੌਸਮ ਵਿਗਿਆਨੀਆਂ ਨੇ ਕੀਤੀ ਇਹ ਭਵਿੱਖਬਾਣੀ

ਐੱਸ. ਐੱਚ. ਓ. ਨੇ ਦੱਸਿਆ ਕਿ ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਸਾਰੀਆਂ ਹੱਦਾਂ-ਬੰਨ੍ਹੇ ਟੱਪ ਦਰਿੰਦਾ ਬਣਿਆ ਪਿਓ, 13 ਸਾਲਾ ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News