ਦੋ ਪਰਿਵਾਰਾਂ ’ਚ ਪਏ ਉਜਾੜੇ, ਭਿਆਨਕ ਹਾਦਸੇ ’ਚ ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
Wednesday, Nov 30, 2022 - 06:06 PM (IST)

ਮੋਗਾ (ਅਜ਼ਾਦ) : ਮੋਗਾ-ਕੋਟ ਈਸੇ ਖਾਂ ਰੋਡ ’ਤੇ ਬੀਤੀ ਰਾਤ ਛੋਟਾ ਹਾਥੀ ਅਤੇ ਮੋਟਰਸਾਈਕਲ ’ਚ ਹੋਈ ਜ਼ਬਰਦਸਤ ਟੱਕਰ ਵਿਚ ਜਗਜੀਵਨ ਸਿੰਘ (31) ਅਤੇ ਸੇਵਕ ਸਿੰਘ (24) ਦੋਵੇਂ ਨਿਵਾਸੀ ਪਿੰਡ ਜਨੇਰ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਹਾਦਸੇ ਦਾ ਪਤਾ ਲੱਗਣ ’ਤੇ ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਗੁਰਬਿੰਦਰ ਸਿੰਘ ਭੁੱਲਰ, ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ ਅਤੇ ਜਾਂਚ ਤੋਂ ਬਾਅਦ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਲਾਰੈਂਸ ਦੇ ਕਰੀਬੀ ਰਵੀ ਰਾਜਗੜ੍ਹ ਨੇ 2010 ’ਚ ਰੱਖਿਆ ਸੀ ਅਪਰਾਧ ਦੀ ਦੁਨੀਆਂ ’ਚ ਕਦਮ, ਇੰਝ ਬਣਿਆ ਵੱਡਾ ਗੈਂਗਸਟਰ
ਥਾਣਾ ਮੁਖੀ ਨੇ ਦੱਸਿਆ ਕਿ ਜਗਜੀਵਨ ਸਿੰਘ ਅਤੇ ਸੇਵਕ ਸਿੰਘ ਆਪਣੇ ਮੋਟਰਸਾਈਕਲ ’ਤੇ ਦਵਾਈ ਲੈਣ ਲਈ ਜਨੇਰ ਤੋਂ ਕੋਟ ਈਸੇ ਖਾਂ ਵੱਲ ਜਾ ਰਹੇ ਸੀ, ਜਦ ਉਹ ਪਿੰਡ ਗਗੜਾ ਦੇ ਕੋਲ ਪੁੱਜੇ ਤਾਂ ਉਨ੍ਹਾਂ ਦੇ ਅੱਗੇ ਇਕ ਛੋਟਾ ਹਾਥੀ, ਜਿਸ ਵਿਚ ਟੈਂਟ ਦਾ ਸਾਮਾਨ ਭਰਿਆ ਹੋਇਆ ਸੀ। ਛੋਟਾ ਹਾਥੀ ਚਾਲਕ ਨੇ ਟਾਇਰ ਪੈਂਚਰ ਹੋਣ ’ਤੇ ਅਚਾਨਕ ਬ੍ਰੇਕ ਲਾ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਛੋਟੇ ਹਾਥੀ ਵਿਚ ਜਾ ਟਕਰਾਏ ਅਤੇ ਉਨ੍ਹਾਂ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ ’ਚ ਹੋਏ ਬਾਊਂਸਰ ਸੋਨੂੰ ਰੁੜਕੀ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੀ ਵੱਡੀ ਧਮਕੀ
ਉਧਰ ਪੁਲਸ ਨੇ ਸੁਖਦੀਪ ਸਿੰਘ ਨਿਵਾਸੀ ਪਿੰਡ ਜਨੇਰ ਦੇ ਬਿਆਨਾਂ ’ਤੇ ਛੋਟਾ ਹਾਥੀ ਚਾਲਕ ਪ੍ਰਵੀਨ ਸਿੰਘ ਨਿਵਾਸੀ ਪਿੰਡ ਗਲੋਟੀ ਖ਼ਿਲਾਫ ਮਾਮਲਾ ਦਰਜ ਕਰ ਕੇ ਛੋਟੇ ਹਾਥੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ, ਜਦਕਿ ਚਾਲਕ ਪੁਲਸ ਦੇ ਕਾਬੂ ਨਹੀਂ ਆ ਸਕਿਆ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਦੋਵਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਸੌਂਪਿਆ ਜਾਵੇਗਾ।
ਇਹ ਵੀ ਪੜ੍ਹੋ : ਬੀ. ਐੱਸ. ਐੱਫ. ਦੇ ਜਵਾਨ ਦੀ ਕਰਤੂਤ, ਅਫਸਰ ਨਾਲ ਬਣਾਓ ਸੰਬੰਧ ਨਹੀਂ ਤਾਂ ਫਸਾਵਾਂਗੇ ਦੇਸ਼ ਧ੍ਰੋਹ ਦੇ ਕੇਸ ’ਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।