ਤੇਜ਼ ਰਫਤਾਰ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਔਰਤ ਨੂੰ ਮਾਰੀ ਟੱਕਰ

Thursday, Mar 15, 2018 - 12:42 AM (IST)

ਤੇਜ਼ ਰਫਤਾਰ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਔਰਤ ਨੂੰ ਮਾਰੀ ਟੱਕਰ

ਗੁਰਦਾਸਪੁਰ,   (ਦੀਪਕ)–  ਗੁਰਦਾਸਪੁਰ ਦੀ ਬਾਠ ਵਾਲੀ ਗਲੀ ਵਿਚ ਤੇਜ਼ ਰਫਤਾਰ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਸਕੂਟਰੀ ਸਵਾਰ ਮਹਿਲਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਹਿਲਾ ਅਤੇ ਉਸ ਦਾ ਛੋਟਾ ਬੱਚਾ ਦੋਵੇਂ ਸਕੂਟਰੀ ਤੋਂ ਹੇਠਾਂ ਡਿੱਗ ਗਏ ਜਦਕਿ ਟੱਕਰ ਮਾਰਨ ਵਾਲਾ ਇਕ ਨੌਜਵਾਨ ਐਕਟਿਵਾ ਲੈ ਕੇ ਫਰਾਰ ਹੋ ਗਿਆ ਹੈ ਅਤੇ ਇਕ ਨੂੰ ਉਥੇ ਖੜ੍ਹੇ ਲੋਕਾਂ ਨੇ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ।
 ਜਾਣਕਾਰੀ ਦਿੰਦਿਆਂ ਮਹਿਲਾ ਰੇਖਾ ਸੈਣੀ ਪਤਨੀ ਪਰਮਿੰਦਰ ਸੈਣੀ (ਲਾਡੀ) ਵਾਸੀ ਗੋਪਾਲ ਨਗਰ ਮੁਹੱਲਾ ਗੁਰਦਾਸਪੁਰ ਨੇ ਦੱਸਿਆ ਕਿ ਉਹ ਆਪਣੇ ਬੱਚੇ ਨੂੰ ਨਾਲ ਲੈ ਕੇ ਸਕੂਟਰੀ 'ਤੇ ਸਵਾਰ ਹੋ ਕੇ ਬਾਜ਼ਾਰ ਕਿਸੇ ਕੰਮ ਲਈ ਜਾ ਰਹੀ ਸੀ ਕਿ ਜਦੋਂ ਉਹ ਬਾਠ ਵਾਲੀ ਗਲੀ ਦੇ ਮੋੜ 'ਤੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਮੇਰੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਰ ਕੇ ਅਸੀਂ ਦੋਵੇਂ ਮਾਂ-ਪੁੱਤ ਸਕੂਟਰੀ ਤੋਂ ਹੇਠਾਂ ਡਿੱਗ ਗਏ। ਉਸ ਨੇ ਦੱਸਿਆ ਕਿ ਟੱਕਰ ਮਾਰਨ ਵਾਲਾ ਇਕ ਨੌਜਵਾਨ ਫਰਾਰ ਹੋ ਗਿਆ ਪਰ ਇਕ ਨੂੰ ਉਥੇ ਖੜ੍ਹੇ ਲੋਕਾਂ ਨੇ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਸ਼ਾਮ ਲਾਲ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। 


Related News