ਟਰੇਨ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ ਹੋਈ ਮੌਤ
Monday, Jul 26, 2021 - 02:45 AM (IST)
ਜਲੰਧਰ(ਗੁਲਸ਼ਨ)- ਐਤਵਾਰ ਸ਼ਾਮ ਲਗਭਗ 6.30 ਵਜੇ ਸਥਾਨਕ ਰਾਮ ਨਗਰ ਰੇਲਵੇ ਫਾਟਕ ਤੋਂ ਥੋੜ੍ਹੀ ਦੂਰੀ ’ਤੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੀ ਹੈ ਅੰਮ੍ਰਿਤਸਰ-ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈੱਸ ਸਪੈਸ਼ਲ ਟਰੇਨ ਦੀ ਲਪੇਟ ਵਿਚ ਆਉਣ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਜਸਪ੍ਰੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਨੁਕਸਾਨੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜਿਆ।
ਇਹ ਵੀ ਪੜ੍ਹੋ- ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਕੀਤਾ ਸਸਪੈਂਡ (ਵੀਡੀਓ)
ਪੁਲਸ ਦਾ ਕਹਿਣਾ ਹੈ ਕਿ ਇਹ ਰੇਲ ਹਾਦਸਾ ਹੈ ਜਾਂ ਨੌਜਵਾਨਾਂ ਨੇ ਖੁਦਕੁਸ਼ੀ ਕੀਤੀ, ਫਿਲਹਾਲ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੋਇਆ ਹੈ। ਟਰੇਨ ਦੇ ਡਰਾਈਵਰ ਦੇ ਬਿਆਨਾਂ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਪੁਲਸ ਮੁਤਾਬਕ ਮ੍ਰਿਤਕਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਦੋਨਾਂ ਦੀ ਉਮਰ ਲਗਭਗ 30 ਸਾਲ ਦੇ ਲਗਭਗ ਹੈ। ਘਟਨਾ ਵਾਲੀ ਥਾਂ ਤੋਂ ਇਕ ਟੁੱਟਾ ਹੋਇਆ ਫੋਨ ਬਰਾਮਦ ਹੋਇਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਕਤ ਫੋਨ ਇਨ੍ਹਾਂ ਨੌਜਵਾਨਾਂ ਵਿਚੋਂ ਕਿਸੇ ਇਕ ਦਾ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਵੱਡੇ ਰਾਜਸੀ ਧਮਾਕੇ ਦੀ ਚਰਚਾ ਸ਼ੁਰੂ !
ਏ. ਐੱਸ. ਆਈ. ਜਸਪ੍ਰੀਤ ਸਿੰਘ ਨੇ ਕਿਹਾ ਕਿ ਟੁੱਟੇ ਹੋਏ ਫੋਨ ਤੇ ਸਿਮ ਰਾਹੀਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਧਾਰਾ 174 ਦੇ ਤਹਿਤ ਕਾਰਵਾਈ ਕਰ ਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।